Punjab

21 ਨਵੰਬਰ ਤੋਂ ਫ਼ਰੀਦਕੋਟ ਜ਼ਿਲ੍ਹਾ ਅਤੇ ਸੈਸ਼ਨ ਕੋਰਟ ‘ਚ ਸ਼ੁਰੂ ਹੋਵੇਗਾ ਸਾਲ 2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ਦਾ ਟਰਾਇਲ

BolPunjabDe Buero

ਸਾਲ 2015 ਦੇ ਕੋਟਕਪੂਰਾ ਗੋਲੀਕਾਡ (Kotakpura Golikad) ਨਾਲ ਜੁੜੇ ਦੋ ਮਾਮਲਿਆਂ ਵਿਚ ਅੱਜ ਫ਼ਰੀਦਕੋਟ (Faridkot) ਦੀ ਜੇਐਮਆਈਸੀ ਅਦਾਲਤ (JMIC Court) ਵਿਚ ਅਹਿਮ ਸੁਣਵਾਈ ਹੋਈ,ਸੁਣਵਾਈ ਦੌਰਾਨ ਚਾਰਜਸ਼ੀਟ ਦੇ ਮੁਲਜ਼ਮਾਂ ਵਿਚੋਂ ਸਿਰਫ਼ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Former Deputy Chief Minister Sukhbir Singh Badal) ਹੀ ਅਦਾਲਤ ‘ਚ ਹਾਜ਼ਰ ਹੋਏ,ਜਦਕਿ ਬਾਕੀ ਸਾਰਿਆਂ ਦੀ ਹਾਜ਼ਰੀ ਮੁਆਫ਼ ਹੋ ਗਈ।

ਅਦਾਲਤ ਨੇ ਮੁਲਜ਼ਮਾਂ ਦੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਚਾਰਜਸ਼ੀਟ ਦਾਖ਼ਲ ਕਰ ਕੇ ਅਗਲੀ ਸੁਣਵਾਈ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਭੇਜ ਦਿਤੀ ਹੈ,ਹੁਣ ਕੋਟਕਪੂਰਾ ਗੋਲ ਕਾਂਡ (Kotakpura Golikad) ਦੀ ਸੁਣਵਾਈ ਜ਼ਿਲ੍ਹਾ ਅਦਾਲਤ ਵਿਚ 21 ਨਵੰਬਰ ਨੂੰ ਸ਼ੁਰੂ ਹੋਵੇਗੀ,ਇਸ ਤੋਂ ਪਹਿਲਾਂ 17 ਅਕਤੂਬਰ 2023 ਨੂੰ ਅਦਾਲਤ ਨੇ ਸੁਣਵਾਈ ਦੌਰਾਨ ਪੁਲਿਸ (Police) ਵਲੋਂ ਪੇਸ਼ ਕੀਤੀ ਵੀਡੀਉ ਨੂੰ ਦੇਖਿਆ ਸੀ,ਜਿਸ ਤੋਂ ਬਾਅਦ ਅਦਾਲਤ ਵਲੋਂ ਉਕਤ ਮਾਮਲੇ ਦੀ ਸੁਣਵਾਈ ਲਈ 4 ਨਵੰਬਰ ਦੀ ਤਰੀਕ ਤੈਅ ਕੀਤੀ ਗਈ ਸੀ।

2015 ਦੇ ਕੋਟਕਪੂਰਾ ਗੋਲੀਕਾਂਡ (Kotakpura Golikad) ਨਾਲ ਸਬੰਧਤ ਦੋਵੇਂ ਕੇਸਾਂ ਦੀ ਸੁਣਵਾਈ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿਚ ਹੋਈ ਸੀ,ਜਿਸ ਦੌਰਾਨ ਕੇਸ ਵਿਚ ਨਾਮਜ਼ਦ ਤਤਕਾਲੀ ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਅਤੇ  ਤਤਕਾਲੀ ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਹਾਜ਼ਰ ਸਨ ਜਦਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਰ ਮੁਲਜ਼ਮਾਂ ਦੀ ਹਾਜ਼ਰੀ ਮੁਆਫ਼ ਹੋ ਗਈ।

Related Articles

Leave a Reply

Your email address will not be published. Required fields are marked *

Back to top button