EntertainmentPunjab
ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਉਰਫ਼ੀ ਜਾਵੇਦ
BolPunjabDe Buero
ਵੱਖਰੇ ਫੈਸ਼ਨ ਲਈ ਸੁਰਖੀਆਂ ‘ਚ ਰਹਿਣ ਵਾਲੀ ਉਰਫ਼ੀ ਜਾਵੇਦ ਅੱਜ ਯਾਨੀ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਵਿਖੇ ਨਤਮਸਤਕ ਹੋਈ,ਇਸ ਦੌਰਾਨ ਉਸਨੇ ਆਪਣੇ ਇੰਸਟਾਗ੍ਰਾਮ (Instagram) ‘ਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
ਉਰਫ਼ੀ ਜਾਵੇਦ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਵਿਖੇ ਨਤਮਸਤਕ ਹੋਣ ਤੋਂ ਬਾਅਦ ਜਿਹੜੀਆਂ ਤਸਵੀਰਾਂ ਸੋਸ਼ਲ ਮੀਡਿਆ ‘ਤੇ ਸਾਂਝੀ ਕੀਤੀ ਗਈ ਹੈ ਉਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਰਫੀ ਆਪਣੇ ਆਮ ਅੰਦਾਜ਼ ਤੋਂ ਬਿਲਕੁਲ ਉਲਟ ਨਜ਼ਰ ਆ ਰਹੀ ਹੈ,ਦਰਅਸਲ ਉਰਫੀ ਨੇ ਇਸ ਦੌਰਾਨ ਗੁਲਾਬੀ ਰੰਗ ਦਾ ਸਲਵਾਰ ਸੂਟ ਪਾਇਆ ਹੋਇਆ ਹੈ।
ਇੰਨਾ ਹੀ ਨਹੀਂ ਬਲਕਿ ਉਰਫੀ ਨੇ ਉੱਥੇ ਕੀਰਤਨ ਸਰਵਣ ਵੀ ਕੀਤਾ ਅਤੇ ਪ੍ਰਸ਼ਾਦ ਵੀ ਛਕਿਆ,ਉਰਫੀ ਜਾਵੇਦ ਦੇ ਨਾਲ ਉਸ ਦੀ ਛੋਟੀ ਭੈਣ ਆਸਫੀ ਜਾਵੇਦ ਵੀ ਨਜ਼ਰ ਆਈ ਅਤੇ ਉਰਫੀ ਨੇ ਤਸਵੀਰਾਂ ਦੇ ਕੈਪਸ਼ਨ ‘ਚ ‘ਵਾਹਿਗੁਰੂ’ ਲਿਖਿਆ ਹੈ।