Punjab
ਪੰਜਾਬ ਵਿਚ ਭਲਕੇ ਮੀਂਹ ਪੈਣ ਦੇ ਆਸਾਰ,ਜਿਸ ਦੇ ਚਲਦਿਆਂ ਸੂਬੇ ਵਿਚ ਠੰਢ ਵਧੇਗੀ
BolPunjabDe Buero
ਮੌਸਮ ਵਿਭਾਗ (Department of Meteorology) ਨੇ ਪੰਜਾਬ ਦੇ ਕਈ ਹਿੱਸਿਆਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ,ਮੌਸਮ ਵਿਭਾਗ ਅਨੁਸਾਰ ਭਲਕੇ ਪੰਜਾਬ ਵਿਚ ਮੀਂਹ ਪੈ ਸਕਦਾ ਹੈ,ਜਿਸ ਦੇ ਚਲਦਿਆਂ ਸੂਬੇ ਵਿਚ ਠੰਢ ਵਧੇਗੀ,ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਵੀ ਭਲਕੇ ਅਤੇ 10 ਨਵੰਬਰ ਨੂੰ ਹਲਕਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ,ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਭਲਕੇ ਹਲਕੀ ਧੁੰਦ ਪੈ ਸਕਦੀ ਹੈ,ਪਰ ਭਲਕੇ ਕਈ ਇਲਾਕਿਆਂ ਵਿਚ ਹਲਕਾ ਮੀਂਹ (25% ਮੀਂਹ) ਪੈਣ ਦੇ ਆਸਾਰ ਹਨ,ਇਸ ਦੇ ਨਾਲ ਹੀ ਅਗਲੇ 7 ਦਿਨਾਂ ਦੌਰਾਨ ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ,ਮੌਸਮ ਵਿਭਾਗ ਅਨੁਸਾਰ 10 ਤੋਂ 14 ਨਵੰਬਰ ਤਕ ਮੌਸਮ ਖੁਸ਼ਕ ਰਹੇਗਾ।