Punjab

ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਨਸ਼ਾ ਵਿਰੋਧੀ ਸਾਈਕਲ ਰੈਲੀ

BolPunjabDe Buero

ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ (Punjab Police) ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਦਾ ਲੱਕ ਤੋੜਨ ਦਾ ਸੁਨੇਹਾ ਦਿੱਤਾ,ਇਸ ਰੈਲੀ ਵਿੱਚ ਹਰੇਕ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਤਾਂ ਕਿ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਸੰਦੇਸ਼ ਦਾ ਪਾਸਾਰ ਕੀਤਾ ਜਾ ਸਕੇ,ਰੈਲੀ ਵਿੱਚ ਪਹੁੰਚੇ ਲੋਕਾਂ ਖਾਸ ਕਰਕੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟ ਕੇ ਆਪਣੇ ਸੂਬੇ ਨੂੰ ਖੁਸ਼ਹਾਲ ਤੇ ਸਿਹਤਮੰਦ ਸੂਬਾ ਬਣਾਉਣ ਦਾ ਉਤਸ਼ਾਹ ਦੇਖਣਾ ਬਣਦਾ ਸੀ।

ਇਸ ਉਪਰਾਲੇ ਰਾਹੀਂ ਪੰਜਾਬ ਪੁਲਿਸ (Punjab Police) ਖਾਸ ਕਰਕੇ ਸੂਬਾ ਸਰਕਾਰ ਦੀ ਗੰਭੀਰ ਸਮਾਜਿਕ ਮਸਲਿਆਂ ਪ੍ਰਤੀ ਵਚਨਬੱਧਤਾ ਵੀ ਸਾਬਤ ਹੁੰਦੀ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 16 ਨਵੰਬਰ ਦਾ ਦਿਹਾੜਾ ਉਨ੍ਹਾਂ ਦੀ ਸ਼ਹਾਦਤ ਦੀ ਭਾਵੁਕ ਯਾਦ ਦਿਵਾਉਂਦਾ ਹੈ ਅਤੇ ਅੱਜ ਦੇ ਇਸ ਇਤਿਹਾਸਕ ਦਿਹਾੜੇ ਨੇ ਸਮਾਗਮ ਨੂੰ ਹੋਰ ਵੀ ਮਹੱਤਵਪੂਰਨ ਬਣਾ ਦਿੱਤਾ ਹੈ,ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ (Bicycle Rally) ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਨੇਕ ਇਰਾਦੇ ਨਾਲ ਕੀਤੀ ਗਈ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਾਈਕਲ ਸਵਾਰਾਂ ਨੇ ਵੱਖ-ਵੱਖ ਪਵਿੱਤਰ ਥਾਵਾਂ ਦੀ ਯਾਤਰਾ ਕੀਤੀ,ਹਰੇਕ ਥਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੁੜੀ ਹੋਈ ਹੈ ਜਿਨ੍ਹਾਂ ਵਿੱਚ ਸ਼ਹੀਦ ਭਗਤ ਸਿੰਘ,ਸ਼ਹੀਦ ਸੁਖਦੇਵ,ਸ਼ਹੀਦ ਰਾਜਗੁਰੂ,ਸ਼ਹੀਦ ਕਰਤਾਰ ਸਿੰਘ ਸਰਾਭਾ (Martyr Kartar Singh Sarabha) ਅਤੇ ਸ਼ਹੀਦ ਊਧਮ ਸਿੰਘ (Shaheed Udham Singh) ਨਾਲ ਸਬੰਧਤ ਹੈ।

Related Articles

Leave a Reply

Your email address will not be published. Required fields are marked *

Back to top button