ਮਾਲਦੀਵ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਮੁਹੰਮਦ ਮੁਈਜ਼ੂ ਨੇ ਸ਼ਨਿਚਰਵਾਰ ਨੂੰ ਭਾਰਤ ਸਰਕਾਰ ਨੂੰ ਅਪਣੇ ਦੇਸ਼ ਤੋਂ ਭਾਰਤੀ ਫੌਜਾਂ ਨੂੰ ਵਾਪਸ ਬੁਲਾਉਣ ਲਈ ਕਿਹਾ
BolPunjabDe Buero
ਮਾਲਦੀਵ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਮੁਹੰਮਦ ਮੁਈਜ਼ੂ ਨੇ ਸ਼ਨਿਚਰਵਾਰ ਨੂੰ ਭਾਰਤ ਸਰਕਾਰ ਨੂੰ ਅਪਣੇ ਦੇਸ਼ ਤੋਂ ਭਾਰਤੀ ਫੌਜਾਂ ਨੂੰ ਵਾਪਸ ਬੁਲਾਉਣ ਲਈ ਰਸਮੀ ਬੇਨਤੀ ਕਰ ਦਿਤੀ ਹੈ,ਮਾਲਦੀਵ ਦੇ ਰਾਸ਼ਟਰਪਤੀ ਦੇ ਦਫਤਰ ਤੋਂ ਜਾਰੀ ਇਕ ਬਿਆਨ ਅਨੁਸਾਰ, ਮੁਈਜ਼ੂ ਨੇ ਕਿਹਾ ਕਿ ਮਾਲਦੀਵ ਦੇ ਲੋਕਾਂ ਨੇ ਉਨ੍ਹਾਂ ਨੂੰ ਨਵੀਂ ਦਿੱਲੀ ਨੂੰ ਇਹ ਬੇਨਤੀ ਕਰਨ ਲਈ ‘ਮਜ਼ਬੂਤ ਫਤਵਾ’ ਦਿਤਾ ਹੈ।
ਰਿਲੀਜ਼ ’ਚ ਕਿਹਾ ਗਿਆ ਹੈ ਕਿ ਮਾਲਦੀਵ ਦੇ ਰਾਸ਼ਟਰਪਤੀ ਨੇ ਭਾਰਤੀ ਕੇਂਦਰੀ ਮੰਤਰੀ ਕਿਰੇਨ ਰਿਜਿਜੂ ਅਤੇ ਮੁਈਜ਼ੂ ਵਿਚਾਲੇ ਹੋਈ ਮੁਲਾਕਾਤ ਦੌਰਾਨ ਭਾਰਤ ਨੂੰ ਇਹ ਬੇਨਤੀ ਕੀਤੀ ਸੀ,ਮਾਲਦੀਵ ’ਚ ਤੈਨਾਤ ਭਾਰਤੀ ਸੈਨਿਕਾਂ ਦੀ ਸਹੀ ਗਿਣਤੀ ਦਾ ਪਤਾ ਨਹੀਂ ਹੈ। ਭਾਰਤ ਦੀ ‘ਗੁਆਂਢੀ ਪਹਿਲੀ ਨੀਤੀ’ ਨੂੰ ਦਰਸਾਉਂਦੇ ਹੋਏ,ਕੇਂਦਰੀ ਮੰਤਰੀ ਰਿਜਿਜੂ (Union Minister Rijiju) ਨੇ ਸ਼ੁਕਰਵਾਰ ਨੂੰ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਵਜੋਂ ਕੇਂਦਰੀ ਮੰਤਰੀ ਰਿਜਿਜੂ ਦੇ ਸਹੁੰ ਚੁੱਕ ਸਮਾਗਮ ’ਚ ਦੇਸ਼ ਦੀ ਨੁਮਾਇੰਦਗੀ ਕੀਤੀ।