Farmers Protest Chandigarh: 26 ਨਵੰਬਰ ਤੋਂ ਚੰਡੀਗੜ੍ਹ ‘ਚ ਕਿਸਾਨਾਂ ਦਾ ਹੱਲਾ ਬੋਲ
BolPunjabDe Buero
ਸੰਯੁਕਤ ਕਿਸਾਨ ਮੋਰਚਾ ਪੰਜਾਬ (United Kisan Morcha Punjab) ਦੀਆਂ 32 ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਦੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੇ ਕਿਸਾਨ ਭਵਨ (Kisan Bhavan) ਵਿਖੇ ਇੱਕ ਵੱਡੀ ਮੀਟਿੰਗ ਕੀਤੀ,ਇਸ ਮੀਟਿੰਗ ਵਿੱਚ ਹਰਿੰਦਰ ਸਿੰਘ ਲੱਖੋਵਾਲ ਤੇ ਮਾਲਵੇ ਦੇ ਵੱਡੇ ਕਿਸਾਨ ਆਗੂ ਜੁਗਿੰਦਰ ਸਿੰਘ ਉਗਰਾਹਾਂ (Kisan Leader Juginder Singh Ugrahan) ਸਮੇਤ ਸਾਰੇ ਕਿਸਾਨ ਆਗੂ ਸ਼ਾਮਲ ਹੋਏ,ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ‘ਤੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ 26 ਨਵੰਬਰ ਤੋਂ 28 ਨਵੰਬਰ ਤੱਕ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੇ ਅੰਗ ਵਜੋਂ ਚੰਡੀਗੜ੍ਹ (Chandigarh) ਵਿਖੇ ਲੱਗਣ ਵਾਲੇ ਤਿੰਨ ਰੋਜ਼ਾ ਮੋਰਚੇ ਦੀਆਂ ਤਿਆਰੀਆਂ ਅਤੇ ਰੂਟ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਕਿਸਾਨਾਂ ਦੀ ਰਣਨੀਤੀ ਮੁਤਾਬਕ ਸਾਰੇ ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ,ਕਿਸਾਨ ਅਤੇ ਬੀਬੀਆਂ ਟਰੈਕਟਰ ਟਰਾਲੀਆਂ (Tractor Trolleys) ਅਤੇ ਗੱਡੀਆਂ ਰਾਹੀਂ ਚੰਡੀਗੜ੍ਹ (Chandigarh) ਪਹੁੰਚਣਗੇ,ਪ੍ਰਦਰਸ਼ਨਕਾਰੀ ਕਿਸਾਨ ਆਈਸਰ ਚੌਂਕ ਮੁਹਾਲੀ ਤੋਂ ਟ੍ਰਿਬਿਊਨ ਚੌਕ (Tribune Chowk) ਵਾਲੀ ਸੜਕ ਵੱਲ ਚੱਲਦਿਆਂ ਪੰਜਾਬ ਰਾਜ ਭਵਨ ਵੱਲ ਜਾਣਗੇ, ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਜਿੱਥੇ ਵੀ ਇਹਨਾਂ ਨੂੰ ਰੋਕਿਆ ਜਾਵੇਗਾ ਉਥੇ ਹੀ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਕਿ ਟਕਰਾਅ ਦੀ ਸਤਿਥੀ ਪੈਦਾ ਨਾ ਹੋਵੇ।
ਕਿਸਾਨ ਜਥੇਬੰਦੀਆਂ (Farmers Organizations) ਇਸ ਪ੍ਰੋਗਰਾਮ ਦੀ ਤਿਆਰੀ ਲਈ ਪਿੰਡਾਂ ਵਿੱਚ ਮੁਹਿੰਮ ਚਲਾ ਰਹੀਆਂ ਹਨ,ਟਰਾਲੀਆਂ ਸਜਾਈਆਂ ਜਾ ਰਹੀਆਂ ਹਨ ਅਤੇ ਰਾਸ਼ਨ ਇਕੱਠਾ ਕੀਤਾ ਜਾ ਰਿਹਾ ਹੈ,ਲੱਗਭੱਗ ਸਾਰੇ ਪੰਜਾਬ ਦੇ ਟਰੈਕਟਰ ਟਰਾਲੀਆਂ (Tractor Trolleys) 25 ਨਵੰਬਰ ਨੂੰ ਹੀ ਚੰਡੀਗੜ੍ਹ (Chandigarh) ਵੱਲ ਰਵਾਨਾ ਹੋਣਗੇ,ਇਸ ਤਰਾਂ ਇੱਕ ਵਾਰ ਫੇਰ ਦਿੱਲੀ ਅੰਦੋਲਨ (Delhi Movement) ਵਾਲਾ ਮਾਹੌਲ ਬਣਨ ਦੀ ਸੰਭਾਵਨਾ ਤੋਂ ਇਨਕਾਰ ਨਹੀ ਕੀਤਾ ਜਾ ਸਕਦਾ,ਮੀਟਿੰਗ ਵਿੱਚ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਪ੍ਰੈਸ ਕਮੇਟੀ,ਸੰਚਾਲਨ ਕਮੇਟੀ ਅਤੇ ਵੱਖ ਵੱਖ ਦਿਨਾਂ ਲਈ ਪ੍ਰਧਾਨਗੀ ਮੰਡਲ ਬਣਾਏ ਗਏ।