Punjab
ਸ਼ਹੀਦੀ ਸਭਾ ਨੂੰ 28 ਦਸੰਬਰ ਲੈ ਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ
BolPunjabDe Buero
ਪੰਜਾਬ ਸਰਕਾਰ (Punjab Govt) ਨੇ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ,ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ (Notification) ਜਾਰੀ ਕਰ ਦਿੱਤਾ ਹੈ,ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਸਭਾ (Shaheed Sabha) ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ,ਬੋਰਡਾਂ,ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ (Gazetted Leave) ਦਾ ਐਲਾਨ ਕੀਤਾ ਗਿਆ ਹੈ,ਦੱਸ ਦੇਈਏ ਕਿ ਸ਼ਹੀਦ ਸਭਾ (Shaheed Sabha) 28 ਦਸੰਬਰ ਨੂੰ ਸ਼ੁਰੂ ਹੋਵੇਗੀ,ਜਿਸ ਕਾਰਨ ਪੰਜਾਬ ਸਰਕਾਰ (Punjab Govt) ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।