Politics

ਵਿਧਾਇਕਾ ਗਨੀਵ ਕੌਰ ਮਜੀਠੀਆ ਨੂੰ ਕਪੂਰਥਲਾ ਅਦਾਲਤ ਵਲੋਂ ਸੰਮਨ ਜਾਰੀ

BolPunjabDe Buero

ਡਰੱਗ ਮਾਮਲੇ ਵਿਚ ਕਪੂਰਥਲਾ ਜ਼ਿਲ੍ਹਾ ਅਦਾਲਤ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਪਤਨੀ ਅਤੇ ਵਿਧਾਇਕਾ ਗਨੀਵ ਕੌਰ ਮਜੀਠੀਆ (MLA Ganiv Kaur Majithia) ਨੂੰ ਸੰਮਨ ਜਾਰੀ ਕੀਤੇ ਹਨ,ਇਸ ਤੋਂ ਇਲਾਵਾ 3 ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵਲੋਂ ਸੰਮਨ ਜਾਰੀ ਹੋਏ ਹਨ,ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ (Punjab Police) ਦੀ ਐਸ.ਟੀ.ਐਫ਼. (STF) ਨੇ ਕਪੂਰਥਲਾ ਵਿਚ ਹਾਈਪ੍ਰੋਫਾਈਲ ਕੌਮਾਂਤਰੀ ਡਰੱਗ ਰੈਕੇਟ (High Profile International Drug Racket) ਦਾ ਪਰਦਾਫ਼ਾਸ਼ ਕਰਦਿਆਂ ਕੌਮਾਂਤਰੀ ਕਬੱਡੀ ਖਿਡਾਰੀ ਰਣਜੀਤ ਸਿੰਘ ਉਰਫ਼ ਜੀਤਾ ਮੌੜ ਨੂੰ ਗ੍ਰਿਫ਼ਤਾਰ ਕੀਤਾ ਸੀ,ਰਣਜੀਤ ਸਿੰਘ ਦੇ ਨਾਲ ਇਸ ਮਾਮਲੇ ਵਿਚ ਜਲੰਧਰ ਵਿਚ ਕਾਫ਼ੀ ਸਮੇਂ ਤਕ ਤਾਇਨਾਤ ਰਹੇ ਪੰਜਾਬ ਪੁਲਿਸ (Punjab Police) ਦੇ ਸੇਵਾਮੁਕਤ ਡੀ.ਐਸ.ਪੀ. ਵਿਮਲਕਾਂਤ ਅਤੇ ਮਨੀਸ਼ ਨਾਂਅ ਦੇ ਥਾਣੇਦਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ,ਐਸ.ਟੀ.ਐਫ਼. (STF) ਦੀ ਟੀਮ ਨੇ ਜੀਤਾ ਮੌੜ ਨੂੰ ਕਰਨਾਲ ਤੋਂ ਕਾਬੂ ਕੀਤਾ ਸੀ,ਇਸ ਦੌਰਾਨ ਉਸ ਕੋਲੋਂ ਕੁੱਝ ਹਥਿਆਰ ਅਤੇ 100 ਗ੍ਰਾਮ ਨਸ਼ਾ ਵੀ ਬਰਾਮਦ ਹੋਇਆ ਸੀ, ਇਸ ਸਬੰਧੀ ਕੁੱਲ 12 ਲੋਕਾਂ ਵਿਰੁਧ ਕੇਸ ਦਰਜ ਹੈ।

Related Articles

Leave a Reply

Your email address will not be published. Required fields are marked *

Back to top button