ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਆਪ ਅਤੇ ਭਾਜਪਾ ਆਗੂਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਰਾਹਤ
BolPunjabDe Buero
ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ‘ਆਪ’ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਵਿਰੁਧ ਦਰਜ ਐਫਆਈਆਰ (FIR) ਰੱਦ ਕਰਨ ਦੇ ਹੁਕਮ ਦਿਤੇ ਹਨ,ਇਹ ਐਫਆਈਆਰ ਕੋਵਿਡ ਪ੍ਰੋਟੋਕੋਲ (FIR Covid Protocol) ਨੂੰ ਤੋੜਨ ਲਈ 2021 ਵਿਚ ਇਨ੍ਹਾਂ ਸਾਰੇ ਨੇਤਾਵਾਂ ਵਿਰੁਧ ਦਰਜ ਕੀਤੀ ਗਈ ਸੀ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਿਨ੍ਹਾਂ ਆਗੂਆਂ ਨੂੰ ਰਾਹਤ ਦਿਤੀ ਗਈ ਹੈ,ਉਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ, ਅਰੁਣ ਨਾਰੰਗ ਤੋਂ ਇਲਾਵਾ ਭਾਜਪਾ ਦੇ ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਤਰੁਣ ਚੁੱਘ, ਮਨੋਰੰਜਨ ਕਾਲੀਆ, ਜੀਵਨ ਗੁਪਤਾ, ਬਲਦੇਵ ਚਾਵਲਾ, ਤੀਕਸ਼ਣ ਸੂਦ, ਸੁਭਾਸ਼ ਸ਼ਰਮਾ, ਮਾਸਟਰ ਮੋਹਨ ਲਾਲ, ਸੁਰਜੀਤ ਕੁਮਾਰ ਜਿਆਣੀ ਅਤੇ ਕੇ.ਡੀ. ਭੰਡਾਰੀ ਦੇ ਨਾਂਅ ਸ਼ਾਮਲ ਹਨ,ਇਨ੍ਹਾਂ ਸਾਰਿਆਂ ਵਿਰੁਧ ਆਈਪੀਸੀ ਦੀ ਧਾਰਾ 188 ਤਹਿਤ ਵੱਖ-ਵੱਖ ਥਾਵਾਂ ’ਤੇ ਐਫਆਈਆਰ ਦਰਜ ਕੀਤੀ ਗਈ ਸੀ।