ਪੰਜਾਬ ਦੀਆਂ 8 ਵਿਦਿਆਰਥਣਾਂ ਜਾਣਗੀਆਂ ਜਾਪਾਨ
BolPunjabDe Buero
ਪੰਜਾਬ ਦੇ ਸਰਕਾਰੀ ਸਕੂਲ ਦੀਆਂ 8 ਵਿਦਿਆਰਥਣਾਂ 10 ਦਸੰਬਰ ਨੂੰ ਜਾਪਾਨ ਜਾਣਗੀਆਂ,ਇੱਕ ਹਫ਼ਤੇ ਤੱਕ ਉਹ ਜਾਪਾਨ (Japan) ਵਿੱਚ ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ (Asia Youth Exchange Program) ਵਿੱਚ ਹਿੱਸਾ ਲੈਣਗੀਆਂ,ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਕਿਹਾ ਕਿ ਸਰਕਾਰ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ‘ਤੇ 10 ਦਸੰਬਰ ਤੋਂ 16 ਦਸੰਬਰ ਤੱਕ ਭੇਜ ਰਹੀ ਹੈ,ਵਿਦਿਆਰਥਣਾਂ ਦੀ ਵਿਦਾਇਗੀ 10 ਦਸੰਬਰ ਨੂੰ ਹੋਵੇਗੀ,ਸਾਰੀਆਂ ਵਿਦਿਆਰਥਣਾਂ ਰਾਜ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚੋਂ ਚੁਣੀਆਂ ਗਈਆਂ ਹਨ,ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਡਵਾਂਸ (Advance) ਪੜ੍ਹਾਈ ਲਈ ਹਰ ਤਰ੍ਹਾਂ ਨਾਲ ਸਹਿਯੋਗ ਕਰ ਰਹੀ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਆਫ ਐਮੀਨੈਂਸ ਮਾਨਸਾ (School of Eminence Mansa) ਦੀ ਵਿਦਿਆਰਥਣ ਹਰਮਨਦੀਪ ਕੌਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਦੀ ਜਸਮੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੋਡ ਟਾਊਨ ਪਟਿਆਲਾ ਦੀ ਸੰਜਨਾ, ਮੈਰੀਟੋਰੀਅਸ ਸਕੂਲ ਬਠਿੰਡਾ ਦੀ ਵਿਦਿਆਰਥਣ ਸਪਨਾ, ਨਿਸ਼ਾ ਰਾਣੀ,ਸਕੂਲ ਆਫ਼ ਐਮੀਨੈਂਸ, ਕਪੂਰਥਲਾ ਦੀ ਵਿਦਿਆਰਥਣ ਗੁਰਵਿੰਦਰ ਕੌਰ, ਮੈਰੀਟੋਰੀਅਸ ਸਕੂਲ ਫ਼ਿਰੋਜ਼ਪੁਰ ਦੀ ਵਿਦਿਆਰਥਣ ਦੀਪਿਕਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜਮੰਡੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੰਧਾਵਾ ਮਸੰਦਾਂ, ਜਲੰਧਰ ਦੀ ਵਿਦਿਆਰਥਣ,ਇਸ ਸਾਰੇ ਵਿਦਿਆਰਥਣਾਂ ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ‘ਚ ਹਿੱਸਾ ਲੈਣਗੀਆਂ।