Chandigarh,08 Dec,(Bol Punjab De):- ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ (RP Singh) ਨੇ ਇਕ ਟਵੀਟ ਕਰ ਕੇ ਵੱਡਾ ਬਿਆਨ ਦਿੱਤਾ ਹੈ,ਉਹਨਾਂ ਨੇ ਲਿਖਿਆ ਹੈ ਕਿ ਉਹ 10 ਦਸੰਬਰ ਨੂੰ ‘ਮਨੁੱਖੀ ਅਧਿਕਾਰ ਦਿਵਸ ਮੌਕੇ ਕਾਲੀ ਦਸਤਾਰ ਸਜਾਉਣਗੇ,ਇਸ ਦੇ ਨਾਲ ਹੀ ਉਹਨਾਂ ਨੇ ਅਪਣੇ ਟਵੀਟ ਵਿਚ ਦਵਿੰਦਰਪਾਲ ਸਿੰਘ ਭੁੱਲਰ (Devinderpal Singh Bhullar) ਦੀ ਰਿਹਾਈ ਦੀ ਵੀ ਮੰਗ ਕੀਤੀ ਹੈ,ਉਹਨਾਂ ਨੇ ਦਿੱਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਜਲਦ ਤੋਂ ਜਲਦ ਕਦਮ ਚੁੱਕੇ ਜਾਣ,ਉਹਨਾਂ ਨੇ ਕਿਹਾ ਕਿ ਦਵਿੰਦਰਪਾਲ ਸਿੰਘ ਭੁੱਲਰ ਨੇ 28 ਸਾਲਾਂ ਤੋਂ ਵੱਧ ਦਾ ਸਮਾਂ ਜੇਲ੍ਹ ‘ਚ ਕੱਟਿਆ ਤੇ ਹੁਣ ਦਵਿੰਦਰਪਾਲ ਸਿੰਘ ਭੁੱਲਰ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ ਇਸ ਲਈ ਉਹਨਾਂ ਦੀ ਰਿਹਾਈ ਲਈ ਜਲਦ ਤੋਂ ਜਲਦ ਕਦਮ ਚੁੱਕੇ ਜਾਣਏ ਚਾਹੀਦੇ ਹਨ,ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਹ 10 ਦਸੰਬਰ ਨੂੰ ਕਾਲੀ ਦਸਤਾਰ ਦਿਵਸ ਮਨਾਉਣਗੇ।
With Product You Purchase
Subscribe to our mailing list to get the new updates!
Lorem ipsum dolor sit amet, consectetur.