ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ,DA ‘ਚ ਕੀਤਾ 4 ਫੀਸਦੀ ਦਾ ਵਾਧਾ
BolPunjabDe Buero
ਪੰਜਾਬ ਸਰਕਾਰ (Punjab Govt) ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ,ਚੰਡੀਗੜ੍ਹ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ (Punjab State Ministerial Service Union) ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਸੀ,ਇਸ ਮੀਟਿੰਗ ‘ਚ ਉਨ੍ਹਾਂ ਨੇ DA ‘ਚ 4 ਫੀਸਦੀ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ,ਮਨਿਸਟ੍ਰੀਅਲ ਸਟਾਫ (Ministerial Staff) ਇਸ ਫੈਸਲੇ ‘ਤੋਂ ਬਹੁਤ ਖੁਸ਼ ਹਨ,ਇਸ ਐਲਾਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ (ਪਹਿਲਾਂ ਟਵਿੱਟਰ) ਤੇ ਜਾਣਕਾਰੀ ਸਾਂਝੀ ਕੀਤੀ ਹੈ,ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਲਿਖਿਆ ਕਿ- ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ… ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ…DA ‘ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ।