CM ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ‘ਚ,ਵਿਧਾਇਕਾਂ ਨਾਲ ਹੋਵੇਗੀ ਮੀਟਿੰਗ
BolPunjabDe Buero
Ludhiana,29 Dec,(Bol Punjab De):- ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਅੱਜ ਲੁਧਿਆਣਾ ਵਿੱਚ ਹਨ,ਮੁੱਖ ਮੰਤਰੀ ਸਰਕਟ ਹਾਊਸ (Chief Minister Circuit House) ਵਿਖੇ ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ,ਉਹ ਵਿਧਾਇਕਾਂ ਤੋਂ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਲੈਣਗੇ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਰ ਰਾਤ ਲੁਧਿਆਣਾ ਦੇ ਹੋਟਲ ਹਯਾਤ ਰੀਜੈਂਸੀ ਪੁੱਜੇ ਸਨ,ਸ਼ਹਿਰ ਵਿੱਚ ਚਰਚਾ ਹੈ ਕਿ ਸੀ.ਐਮ ਪੱਖੋਵਾਲ ਆਰ.ਓ.ਬੀ ਦਾ ਉਦਘਾਟਨ ਵੀ ਕਰ ਸਕਦੇ ਹਨ,ਹਾਲਾਂਕਿ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ,ਇਸ ਪੁਲ ਨੂੰ ਲੈ ਕੇ ਪਿਛਲੇ 5 ਦਿਨਾਂ ਤੋਂ ਸ਼ਹਿਰ ਦੀ ਸਿਆਸਤ ਗਰਮਾਈ ਹੋਈ ਹੈ,ਵਿਧਾਇਕ ਗੁਰਪ੍ਰੀਤ ਗੋਗੀ ਅਤੇ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਇਸ ਪੁਲ ਨੂੰ ਲੈ ਕੇ ਲਗਾਤਾਰ ਇੱਕ-ਦੂਜੇ ਨੂੰ ਘੇਰਦੇ ਨਜ਼ਰ ਆ ਰਹੇ ਹਨ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਉਣ ਵਾਲੀਆਂ ਚੋਣਾਂ ਸਬੰਧੀ ਵਿਧਾਇਕਾਂ ਦੇ ਰਿਪੋਰਟ ਕਾਰਡ ਵੀ ਚੈੱਕ ਕਰਨਗੇ,ਨਿਗਮ ਚੋਣਾਂ (Corporation Elections) ਜਿੱਤਣ ਲਈ ਜ਼ਿਲ੍ਹੇ ਦੀ ‘ਆਪ’ ਲੀਡਰਸ਼ਿਪ ਵੱਲੋਂ ਕੀ ਰਣਨੀਤੀ ਬਣਾਈ ਗਈ ਹੈ,ਇਸ ਬਾਰੇ ਚਰਚਾ ਕੀਤੀ ਜਾਵੇਗੀ।