National

ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ Covid-19 ਦੇ 797 ਨਵੇਂ ਮਾਮਲੇ ਸਾਹਮਣੇ ਆਏ,5 ਲੋਕਾਂ ਦੀ ਹੋਈ ਮੌਤ

BolPunjabDe Buero

New Delhi,29 Dec,(Bol Punjab De):- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 (Covid-19) ਦੇ 797 ਨਵੇਂ ਮਾਮਲੇ ਸਾਹਮਣੇ ਆਏ ਹਨ,ਹੁਣ ਤੱਕ ਦੇਸ਼ ਵਿੱਚ ਕੋਰੋਨਾ (Corona) ਦੇ 4091 ਐਕਟਿਵ ਕੇਸ ਹੋ ਚੁੱਕੇ ਹਨ,ਜੇਕਰ ਦੇਖਿਆ ਜਾਵੇ ਤਾਂ ਵਧਦੀ ਠੰਡ ਕਾਰਨ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ,ਕੇਂਦਰੀ ਸਿਹਤ ਮੰਤਰਾਲੇ ਨੇ ਆਪਣੀ ਰਿਪੋਰਟ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੋਵਿਡ-19 (Covid-19) ਦੀ ਲਾਗ ਕਾਰਨ 5 ਲੋਕਾਂ ਦੀ ਮੌਤ ਵੀ ਹੋਈ ਹੈ,ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਹੋ ਗਈ ਹੈ,ਰਾਸ਼ਟਰੀ ਰਿਕਵਰੀ ਦਰ 98.81 ਪ੍ਰਤੀਸ਼ਤ ਹੈ, ਜਦੋਂ ਕਿ ਮੌਤ ਦਰ 1.19 ਪ੍ਰਤੀਸ਼ਤ ਹੈ,ਮੰਤਰਾਲੇ ਦੇ ਅਨੁਸਾਰ,ਕੋਵਿਡ-19 ਵਿਰੋਧੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿੱਚ ਹੁਣ ਤੱਕ 220.67 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ:- ਸੰਯੁਕਤ ਕਿਸਾਨ ਮੋਰਚਾ ਨੇ ਇੱਕ ਵਾਰ ਫਿਰ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ

Related Articles

Leave a Reply

Your email address will not be published. Required fields are marked *

Back to top button