National

ਭਾਰਤ ’ਚ ਕੋਰੋਨਾ ਵਾਇਰਸ ਦੇ 743 ਨਵੇਂ ਮਾਮਲੇ,7 ਮਰੀਜ਼ਾਂ ਦੀ ਮੌਤ 

BolPunjabDe Buero

ਪਿਛਲੇ 24 ਘੰਟਿਆਂ ’ਚ ਦੇਸ਼ ’ਚ ਕੋਵਿਡ-19 ਦੇ 743 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 3,997 ਹੋ ਗਈ ਹੈ। ਸਿਹਤ ਮੰਤਰਾਲੇ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਕੇਂਦਰੀ ਸਿਹਤ ਅਤੇ ਪਰਵਾਰ ਭਲਾਈ ਮੰਤਰਾਲੇ ਵਲੋਂ ਸਨਿਚਰਵਾਰ ਸਵੇਰ ਤਕ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ (Corona Virus) ਦੀ ਲਾਗ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਹੈ।ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਹੁਣ ਤਕ ਇਨਫੈਕਸ਼ਨ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਹੋ ਗਈ ਹੈ। ਕੌਮੀ ਰਿਕਵਰੀ ਦਰ ਇਸ ਸਮੇਂ 98.81٪ ਹੈ। ਮੰਤਰਾਲੇ ਅਨੁਸਾਰ, ਦੇਸ਼ ’ਚ ਕੋਵਿਡ -19 ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਟੀਕੇ ਦੀਆਂ 220.67 ਕਰੋੜ ਖੁਰਾਕਾਂ ਦਿਤੀਆਂ ਜਾ ਚੁਕੀਆਂ ਹਨ।

Related Articles

Leave a Reply

Your email address will not be published. Required fields are marked *

Back to top button