ਪੂਰੇ ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਰੀ ਕੀਤੇ ਨਿਰਦੇਸ਼
BolPunjabDe Buero
Chandigarh,06 Jan,(Bol Punjab De):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ (Synthetic Track) ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ (Republic Day) ਦੀ ਪਰੇਡ ਨਹੀਂ ਹੋਵੇਗੀ,ਅੱਜ ਇੱਥੇ ਜਾਰੀ ਬਿਆਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਹੋਣ ਵਾਲੇ ਸਮਾਗਮਾਂ ਦੌਰਾਨ ਸਿੰਥੈਟਿਕ ਵਾਲੇ ਅਥਲੈਟਿਕ ਟਰੈਕਾਂ (Synthetic Tracks) ਨੂੰ ਛੱਡ ਕੇ ਬਾਕੀ ਖੇਡ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਪਰੇਡ ਹੋਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਪਰੇਡ ਦੌਰਾਨ ਸੂਬੇ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ ਲਈ ਵੱਖ-ਵੱਖ ਝਾਕੀਆਂ ਕੱਢਣ ਤੋਂ ਇਲਾਵਾ ਹੋਰ ਸਮਾਗਮ ਕਰਵਾਏ ਜਾਂਦੇ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਹੋਣ ਮੌਕੇ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਟਰੈਕ (Track) ਨੂੰ ਹੋਏ ਨੁਕਸਾਨ ਕਾਰਨ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ ਜੋ ਜਾਇਜ਼ ਨਹੀਂ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਇਸ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ (Republic Day) ਦੀ ਪਰੇਡ ਸਿੰਥੈਟਿਕ ਟਰੈਕ (Parade Synthetic Track) ਵਾਲੇ ਕਿਸੇ ਵੀ ਸਟੇਡੀਅਮ ਵਿੱਚ ਨਾ ਕਰਵਾਉਣ ਦਾ ਫੈਸਲਾ ਲਿਆ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਫੈਸਲੇ ਤਹਿਤ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਵੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੀ ਹੋਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਪੰਜਾਬ ਸਰਕਾਰ (Punjab Govt) ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ (Punjab Govt) ਸੂਬੇ ਦੀ ਗੌਰਵਮਈ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸੇ ਭਾਵਨਾ ਨਾਲ ਹੀ ਇਹ ਸਮਾਗਮ ਕਰਵਾਏ ਜਾਣਗੇ।