ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਨੂੰ ਮਿਲੀ ਸਫ਼ਲਤਾ,15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ
BolPunjabDe Buero
Chandigarh,07 Jan,(Bol Punjab De):- ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ,ਇੱਥੇ ਜਾਰੀ ਇੱਕ ਬਿਆਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ,ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ (Sub-Tehsil Complexes) ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਭਰਪੂਰ ਲਾਭ ਉਠਾਇਆ,ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਇੰਤਕਾਲ ਦੇ ਲੰਬਿਤ ਪਏ ਕੇਸਾਂ ਦੇ ਨਿਬੇੜਾ ਯਕੀਨੀ ਬਣਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਇੰਤਕਾਲ ਦੇ 31,000 ਤੋਂ ਵੱਧ ਲੰਬਿਤ ਪਏ ਕੇਸਾਂ ਦਾ ਹੱਲ ਕੀਤਾ ਗਿਆ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਲੰਬਿਤ ਪਏ ਕੇਸਾਂ ਦਾ ਇੱਕ ਦਿਨ ਵਿੱਚ ਅਜਿਹੇ ਕੈਂਪ ਲਗਾ ਕੇ ਹੱਲ ਕੀਤਾ ਗਿਆ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ‘ਨਵੇਂ ਯੁੱਗ ਦੀ ਸ਼ੁਰੂਆਤ’ ਹੈ ਕਿਉਂਕਿ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਹ ਵੀ ਬਿਨਾਂ ਕਿਸੇ ਦਿੱਕਤ ਦੇ ਮਿਲ ਰਹੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਜਾਰੀ ਰੱਖੇਗੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ 15 ਜਨਵਰੀ ਨੂੰ ਸੂਬੇ ਭਰ ਵਿੱਚ ਅਜਿਹਾ ਕੈਂਪ ਲਗਾਇਆ ਜਾਵੇਗਾ ਤਾਂ ਜੋ ਬਕਾਇਆ ਪਏ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾ ਸਕੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਆਪਣੀ ਭਲਾਈ ਲਈ ਲਾਏ ਜਾ ਰਹੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪ੍ਰਭਾਵਸ਼ਾਲੀ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।