BolPunjabDe Buero
Chandigarh,09 Jan,(Bol Punjab De):- ਪੰਜਾਬ ਵਿੱਚ ਕੜਾਕੇ ਦੀ ਠੰਡ ਜਾਰੀ ਹੈ,ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ,ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ ਤਿੰਨ ਤੋਂ ਚਾਰ ਡਿਗਰੀ ਦਾ ਫ਼ਰਕ ਹੈ,ਪੰਜਾਬ,ਹਰਿਆਣਾ ਚੰਡੀਗੜ੍ਹ ‘ਚ ਸੀਤ ਲਹਿਰ ਦਾ ਆਰੈਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ,ਪੱਛਮੀ ਗੜਬੜੀ ਕਰਕੇ ਤਿੰਨਾਂ ਥਾਵਾਂ ‘ਤੇ ਮੀਂਹ ਦੇ ਆਸਾਰ ਵੀ ਬਣੇ ਹੋਏ ਹਨ,ਮੌਸਮ ਵਿਭਾਗ (Department of Meteorology) ਨੇ ਪੰਜਾਬ-ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ,ਗੁਰਦਾਸਪੁਰ,ਅੰਮ੍ਰਿਤਸਰ,ਤਰਨਤਾਰਨ,ਫਿਰੋਜ਼ਪੁਰ,ਫਰੀਦਕੋਟ, ਮੁਕਤਸਰ ਸਾਹਿਬ,ਬਠਿੰਡਾ,ਫਾਜ਼ਿਲਕਾ,ਹੁਸ਼ਿਆਰਪੁਰ,ਰੂਪਨਗਰ ਅਤੇ ਮੋਹਾਲੀ ‘ਚ ਅੱਜ ਯਾਨੀ ਮੰਗਲਵਾਰ 25 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ,ਕੁਝ ਥਾਵਾਂ ‘ਤੇ ਹਲਕੀ ਧੁੱਪ ਵੀ ਆ ਸਕਦੀ ਹੈ,ਸੋਮਵਾਰ ਨੂੰ ਅੰਮ੍ਰਿਤਸਰ,ਲੁਧਿਆਣਾ,ਪਟਿਆਲਾ ਅਤੇ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 7.2 ਡਿਗਰੀ ਤੋਂ 12.0 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ,ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।