ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ
BolPunjabDe Buero
Chandigarh, 10 January,(Bol Punjab De):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਖੇਡਾਂ ਦੌਰਾਨ ਸੂਬੇ ਭਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਿਆਂ ਦੇ ਜੇਤੂ 11 ਹਜ਼ਾਰ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਾਰੀ ਕੀਤੀ ਜੋ ਕਿ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਹ ਖਿਡਾਰੀ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੂਬੇ ਲਈ ਨਾਮਣਾ ਖੱਟਣਾ ਜਾਰੀ ਰੱਖਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਦੇ 35 ਮੁਕਾਬਲੇ ਕਰਵਾਏ ਗਏ ਅਤੇ ਪਹਿਲੀ ਦਫ਼ਾ ਇਨ੍ਹਾਂ ਖੇਡਾਂ ਵਿੱਚ ਰਗਬੀ, ਸਾਇਕਲਿੰਗ, ਘੋੜ ਸਵਾਰੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਇਸ ਵਾਰ ਅੰਡਰ-14, 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਨੇ ਦਾ ਤਮਗਾ ਜੇਤੂ ਨੂੰ 10 ਹਜ਼ਾਰ, ਚਾਂਦੀ ਲਈ ਸੱਤ ਹਜ਼ਾਰ ਅਤੇ ਕਾਂਸੀ ਦਾ ਤਮਗਾ ਜੇਤੂ ਲਈ ਪੰਜ ਹਜ਼ਾਰ ਦੀ ਇਨਾਮੀ ਰਾਸ਼ੀ ਸਮੇਤ ਕੁੱਲ 8.30 ਕਰੋੜ ਰੁਪਏ ਦੇ ਨਕਦ ਇਨਾਮ ਖਿਡਾਰੀਆਂ ਨੂੰ ਦਿੱਤੇ ਗਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਗੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਮੁਜ਼ਾਹਰੇ ਲਈ ਇਕ ਪਲੇਟਫਾਰਮ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਹ ਖੇਡਾਂ ਖਿਡਾਰੀਆਂ ਦੀ ਸਮਰੱਥਾ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਲਈ ਸੂਬਾ ਸਰਕਾਰ ਵਾਸਤੇ ਮਦਦਗਾਰ ਹੋਣਗੀਆਂ, ਜੋ ਕਿ ਭਵਿੱਖ ਵਿੱਚ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਲਈ ਸਹਾਈ ਸਾਬਤ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਗੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਖੇਡਾਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।