ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ : ਵਿਸ਼ੇਸ਼ ਕੈਂਪਾਂ ’ਚ 27890 ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਈ ਗਈ
14 ਤੇ 17 ਜਨਵਰੀ ਨੂੰ ਜਲੰਧਰ ਦੇ ਹਰੇਕ ਗੁਰਦੁਆਰਾ ਸਾਹਿਬ ਜੀ ’ਚ ਲਾਏ ਗਏ ਸਨ ਵਿਸ਼ੇਸ਼ ਕੈਂਪਾਂ
Jalandhar, 19 January 2024,(Bol Punjab De):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (Shiromani Gurdwara Parbandhak Committee Elections) ਸਬੰਧੀ ਵੋਟਰ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਅਤੇ 17 ਜਨਵਰੀ ਨੂੰ ਜਲੰਧਰ ਦੇ ਹਰੇਕ ਗੁਰਦੁਆਰਾ ਸਾਹਿਬ ਜੀ (Gurdwara Sahib Ji) ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ (Special Camp) ਨੂੰ ਭਰਵਾਂ ਹੁੰਗਾਰਾ ਮਿਲਿਆ,ਜਿਸ ਵਿੱਚ 27890 ਯੋਗ ਵਿਅਕਤੀਆਂ ਵੱਲੋਂ ਨਵੇਂ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਕਰਵਾਈ ਗਈ।
ਸ਼ੁੱਕਰਵਾਰ ਨੂੰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ (Deputy Commissioner) ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਾਰੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੈਂਪ (Special Camp) ਲਗਾਏ ਗਏ ਸਨ, ਜਿੱਥੇ ਸਬੰਧਤ ਖੇਤਰ ਦੇ ਸਮੂਹ ਬੀ.ਐਲ.ਓਜ਼ ਅਤੇ ਪਟਵਾਰੀਆਂ ਵੱਲੋਂ ਮੌਜੂਦ ਰਹਿ ਕੇ ਰਜਿਸਟ੍ਰੇਸ਼ਨ ਫਾਰਮ ਪ੍ਰਾਪਤ ਕੀਤੇ ਗਏ,ਉਨ੍ਹਾਂ ਦੱਸਿਆ ਕਿ 14 ਜਨਵਰੀ ਨੂੰ 10205 ਅਤੇ 17 ਜਨਵਰੀ ਨੂੰ 17685 ਵੋਟਰ ਰਜਿਸਟ੍ਰੇਸ਼ਨ ਫਾਰਮ ਪ੍ਰਾਪਤ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਛੇ ਹਲਕੇ ਹਨ, ਜਿਨ੍ਹਾਂ ਵਿੱਚ ਫਿਲੌਰ, ਨਕੋਦਰ, ਸ਼ਾਹਕੋਟ, ਆਦਮਪੁਰ, ਜਲੰਧਰ ਸ਼ਹਿਰ ਅਤੇ ਕਰਤਾਰਪੁਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਰਜਿਸਟ੍ਰੇਸ਼ਨ ਵਿੱਚ ਵਾਧਾ ਕਰਨ ਲਈ ਪ੍ਰਸ਼ਾਸਨ ਵੱਲੋਂ 10 ਜਨਵਰੀ ਨੂੰ 15 ਦਿਨਾ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਯੋਗ ਵੋਟਰਾਂ ਦੀ ਸਹੂਲਤ ਲਈ ਹੋਰ ਕੈਂਪ ਲਗਾਏ ਜਾਣਗੇ,ਡਿਪਟੀ ਕਮਿਸ਼ਨਰ (Deputy Commissioner) ਨੇ ਦੱਸਿਆ ਕਿ ਬੀ.ਐਲ.ਓਜ਼ ਅਤੇ ਪਟਵਾਰੀਆਂ ਨੂੰ ਲੋੜੀਂਦੀ ਗਿਣਤੀ ਵਿੱਚ ਵੋਟਰ ਰਜਿਸਟ੍ਰੇਸ਼ਨ ਫਾਰਮ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ Jalandhar.nic.in. ਤੋਂ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ।
ਉਨ੍ਹਾਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਅਨਾਊਂਸਮੈਂਟ (Announcement) ਕਰਵਾਉਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਵੱਧ ਤੋਂ ਵੱਧ ਲੋਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾ ਸਕਣ।ਉਨ੍ਹਾਂ ਲੋਕਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਜਾਗਰੂਕ ਕਰਨ ਲਈ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ।