Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ

Chandigarh,19 Jan,(Bol Punjab De):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ 23 ਸਾਲਾ ਫੌਜੀ ਜਵਾਨ ਅਗਨੀਵੀਰ ਅਜੈ ਸਿੰਘ (Army Jawan Agniveer Ajay Singh) ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰ ਅਜੈ ਸਿੰਘ (Agniveer Ajay Singh), ਜੋ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਰਹਿਣ ਵਾਲਾ ਸੀ, ਇਕ ਬਾਰੂਦੀ ਸੁਰੰਗ ਧਮਾਕੇ ਵਿੱਚ ਸ਼ਹੀਦ ਹੋ ਗਿਆ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ (Jammu And Kashmir) ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ,ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ,ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ (Punjab Govt) ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ,ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button