Punjab

Singer Sidhu Moosewala ਦੇ ਕਾਤਲਾਂ ਦਾ ਐਨਕਾਊਂਟਰ ਕਰਨ ਵਾਲੇ ਇਨ੍ਹਾਂ 5 Punjab Police ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

Chandigarh,25 Jan,(Bol Punjab De):- ਕੇਂਦਰ ਸਰਕਾਰ (Central Govt) ਵਲੋਂ 26 ਜਨਵਰੀ ਨੂੰ ਪੰਜਾਬ ਪੁਲਿਸ (Punjab Police) ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ,ਇਸ ਵਿਚ 8 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ 15 ਨੂੰ ਸ਼ਾਨਦਾਰ ਸੇਵਾਵਾਂ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ,ਇਨ੍ਹਾਂ ਸਨਮਾਨਿਤ ਅਧਿਕਾਰੀਆਂ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ (Murder Case of Singer Sidhu Moosewala) ਵਿੱਚ ਸ਼ਾਮਲ ਗੈਂਗਸਟਰਾਂ ਦਾ ਮੁਕਾਬਲਾ ਕਰਨ ਵਾਲੇ 5 ਅਧਿਕਾਰੀ ਵੀ ਸ਼ਾਮਲ ਹਨ।

ਇਨ੍ਹਾਂ ਵਿਚ ਡੀਐਸਪੀ ਵਿਕਰਮ ਬਰਾੜ, ਏਐਸਆਈ ਜਗਜੀਤ ਸਿੰਘ, ਏਐਸਆਈ ਬਲਜਿੰਦਰ ਸਿੰਘ, ਏਐਸਆਈ ਰਾਹੁਲ ਸ਼ਰਮਾ ਤੇ ਹੈੱਡ ਕਾਂਸਟੇਬਲ ਸੁਰਿੰਦਰਪਾਲ ਸਿੰਘ ਦਾ ਨਾਂ ਸ਼ਾਮਲ ਹੈ,ਇਨ੍ਹਂ ਵਿਚੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਚੌਥੀ ਵਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ, ਪਿਛਲੇ ਸਾਲ ਮੂਸੇਵਾਲਾ ਕਤਲ ਕਾਂਡ (Moosewala Murder Case) ਦੇ ਦੋਸ਼ੀ ਮੰਨੂ ਅਤੇ ਰੂਪਾ ਦੇ ਐਨਕਾਊਂਟਰ ਲਈ ਵੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਸੀ,ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ,ਉਨ੍ਹਾਂ ਕਿਹਾ ਕਿ ਇਹ ਹੋਰ ਪੁਲਿਸ ਮੁਲਾਜ਼ਮਾਂ ਲਈ ਕਿਸੇ ਪ੍ਰੇਰਨਾ ਸਰੋਤ ਤੋਂ ਘੱਟ ਨਹੀਂ ਹੈ,ਪੰਜਾਬ ਪੁਲਿਸ (Punjab Police) ਸੂਬੇ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ।

Related Articles

Leave a Reply

Your email address will not be published. Required fields are marked *

Back to top button