ਜਨਮ ਦਿਹਾੜੇ ‘ਤੇ ਵਿਸ਼ੇਸ਼: ਅਨੋਖੇ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ
Amritsar Sahib,26 Jan,(Azad Soch News):- ਜ਼ਿਲ੍ਹਾ ਲਾਹੌਰ (ਅੰਮ੍ਰਿਤਸਰ ਸਾਹਿਬ) ਦੇ ਪਿੰਡ ਪਹੂਵਿੰਡ ਦੇ ਰਹਿਣ ਵਾਲੇ ਭਾਈ ਭਗਤੂ ਜੀ ਤੇ ਉਨ੍ਹਾਂ ਦੀ ਪਤਨੀ ਜਿਊਣੀ ਜੀ ਗੁਰੂ ਤੇਗ ਬਹਾਦਰ ਜੀ (Guru Teg Bahadur Ji) ਦੀ ਸੰਗਤ ‘ਚ ਅਕਸਰ ਹੀ ਜਾਂਦੇ ਰਹਿੰਦੇ ਸਨ,ਇਹ ਇਕ ਗੁਰਸਿੱਖ ਪਰਿਵਾਰ ਸੀ,ਇਨ੍ਹਾਂ ਦੇ ਗ੍ਰਹਿ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ 1682 ਈਸਵੀ ਨੂੰ ਹੋਇਆ,ਜਦੋਂ ਬਾਲ ਅਵਸਥਾ ‘ਚ ਬਾਬਾ ਦੀਪ ਸਿੰਘ ਜੀ (Baba Deep Singh Ji) ਦੇ ਮਾਪੇ ਇਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ (Shri Guru Gobind Singh Ji Maharaj Ji) ਦੇ ਦਰਸ਼ਨਾਂ ਲਈ ਲੈ ਗਏ ਤਾਂ ਗੁਰੂ ਜੀ ਦੇ ਦਰਸ਼ਨ ਕਰਕੇ ਬਾਬਾ ਦੀਪ ਸਿੰਘ ਜੀ ਨੇ ਆਪਣੇ ਮਾਪਿਆਂ ਤੋਂ ਇਹ ਆਗਿਆ ਮੰਗੀ ਕਿ ਉਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੀ ਗੁਰੂ ਦੀ ਸੰਗਤ ‘ਚ ਰਹਿਣ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਵੱਡੇ ਹੋ ਗਏ ਤਾਂ ਜ਼ਰੂਰ ਹੀ ਅਨੰਦਪੁਰ ਸਾਹਿਬ ਵਿਖੇ ਆ ਕੇ ਰਹਿ ਸਕਦੇ ਹੋ।
ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਅੰਮ੍ਰਿਤਸਰ ਦੇ ਪਿੰਡ ਪਹੂਵਿੰਡ ਵਿੱਚ ਹੋਇਆ ਸੀ। ਬਾਬਾ ਦੀਪ ਸਿੰਘ ਜੀ ਬੜੇ ਉੱਚੇ-ਲੰਮੇ ਬਲਵਾਨ ਤੇ ਦਲੇਰ ਸੂਰਮੇ ਸਨ। ਆਪ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਸੀ।
History of Baba Beep Singh Ji: ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਅੰਮ੍ਰਿਤਸਰ ਦੇ ਪਿੰਡ ਪਹੂਵਿੰਡ ਵਿੱਚ ਹੋਇਆ ਸੀ। ਬਾਬਾ ਦੀਪ ਸਿੰਘ ਜੀ ਬੜੇ ਉੱਚੇ-ਲੰਮੇ ਬਲਵਾਨ ਤੇ ਦਲੇਰ ਸੂਰਮੇ ਸਨ। ਆਪ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਸੀ। ਬੰਦਾ ਸਿੰਘ ਬਹਾਦਰ ਵਲੋਂ ਮੁਗਲ ਹਕੂਮਤ ਵਿਰੁੱਧ ਕੀਤੇ ਸੰਘਰਸ਼ ‘ਚ ਆਪ ਨੇ ਭਰਪੂਰ ਸ਼ਮੂਲ਼ੀਅਤ ਕੀਤੀ।
ਉਹ ਸ਼ਹੀਦਾਂ ਦੀ ਮਿਸਲ ਦੇ ਮੁਖੀ ਸਿੰਘਾ ‘ਚੋ ਸਨ। ਜਿੱਥੇ ਆਪ ਸੂਰਬੀਰ ਤੇ ਨਿਰਭੈ ਜੋਧੇ ਸਨ ਉੱਥੇ ਆਪ ਅਪਣੇ ਸਮੇਂ ਦੇ ਸਭ ਤੋਂ ਉੱਚੇ ਸਿੱਖ ਵਿਦਵਾਨਾਂ ਵਿਚੋਂ ਵੀ ਇਕ ਸਨ। ਆਪ ਸ੍ਰੀ ਦਮਦਮਾ ਸਾਹਿਬ ਜੀ ਸਾਬੋ ਕੀ ਤਲਵੰਡੀ ਨਿਵਾਸ ਰੱਖਦੇ ਸਨ। ਆਪ ਨੂੰ ਗੁਰਬਾਣੀ ਲਿਖਣ ਦਾ ਬਹੁਤ ਸ਼ੌਂਕ ਸੀ।
ਅਹਿਮਦ ਸ਼ਾਹ ਅਬਦਾਲੀ ਦੇ ਹੁਕਮ ਦੇ ਨਾਲ ਅੰਮ੍ਰਿਤਸਰ ਨੂੰ ਲੁਟਿਆ ਗਿਆ, ਸ਼੍ਰੀ ਦਰਬਾਰ ਸਾਹਿਬ ਨੂੰ ਤੋਪਾਂ ਨਾਲ ਢਾਹਿਆ ਗਿਆ ਤੇ ਸਰੋਵਰ ਨੂੰ ਮਿਟੀ ਦੇ ਨਾਲ ਪੂਰਿਆ ਗਿਆ। ਜਦੋਂ ਸ਼੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਦੀ ਖਬਰ, ਸ਼੍ਰੀ ਦਮਦਮਾ ਸਾਹਿਬ ਜੀ ਪਹੁੰਚੀ ਤਾਂ ਬਾਬਾ ਦੀਪ ਸਿੰਘ ਜੀ ਦੇ ਮਨ ਨੂੰ ਤੀਰ ਜਿਹਾ ਵੱਜਾ।
ਆਪ ਨੇ ਅੰਮ੍ਰਿਤਸਰ ਪਹੁੰਚ ਕੇ ਇਸ ਬੇਅਦਬੀ ਦਾ ਬਦਲਾ ਲੈਣ ਦਾ ਫੈਸਲਾ ਕਰ ਲਿਆ। ਆਪ ਨੇ ਅਰਦਾਸਾ ਸੋਧਿਆ ਤੇ ਤੁਰ ਪਏ। ਪੰਜ ਸੌ ਸਿੰਘਾਂ ਦਾ ਜੱਥਾ ਉਨ੍ਹਾ ਨਾਲ ਤਿਆਰ ਹੋਇਆ। ਰਾਹ ਵਿਚ ਬਹੁਤ ਸਾਰੇ ਸਿੰਘ ਆਪ ਦੇ ਨਾਲ ਰੱਲਦੇ ਗਏ। ਤਰਨਤਰਨ ਤਾਂਈ ਪਹੁੰਚਣ ਤੀਕ ਉਨ੍ਹਾ ਦੇ ਨਾਲ ਪੰਜ ਹਜ਼ਾਰ ਸਿੰਘਾ ਦਾ ਜੱਥਾ ਬਣ ਗਿਆ।
ਉਧਰੋਂ ਲਾਹੌਰ ਦੇ ਸੂਬੇ ਨੇ ਵੀ ਜਹਾਨ ਖਾਨ ਦੀ ਅਗਵਾਈ ਹੇਠ ਗੋਹਲਵੜ੍ਹ ਨੇੜੇ ਨਾਕਾ ਲਾਇਆ ਹੋਇਆ ਸੀ। ਦੋਹਾਂ ਦਲਾਂ ਦਾ ਗੋਹਲਵੜ੍ਹ ਪਿੰਡ ਲਾਗੇ ਟਾਕਰਾ ਹੋਇਆ। ਸਿੰਘਾਂ ਨੇ ਅਜਿਹੀ ਸੂਰਬੀਰਤਾ ਦਿਖਾਈ ਕਿ ਜਹਾਨ ਖਾਂ ਮਾਰਿਆ ਗਿਆ ਅਤੇ ਸ਼ਾਹੀ ਫੌਜ ‘ਚ ਭਾਜੜ ਪੈ ਗਈ ਇਨੇ ਚਿਰ ਨੂੰ ਹਾਜੀ ਅਤਾਈ ਖਾਂ ਵੀ ਫੌਜ ਤੇ ਤੋਪਾਂ ਲੈ ਕੇ ਪਹੁੰਚ ਗਿਆ। ਫਿਰ ਬਹੁਤ ਹੀ ਘਮਸਾਨ ਦੀ ਲੜਾਈ ਹੋਈ। ਸਿੱਖ ਲੜਦੇ ਲੜਦੇ ਅਗਾਂਹ ਵੱਧਦੇ ਗਏ।
ਜਦੋਂ ਉਹ ਅੰਮ੍ਰਿਤਸਰ ਸ਼ਹਿਰ (Amritsar City) ਦੇ ਕੁਝ ਬਾਹਰ ਹੀ ਸਨ ਤਾਂ ਜਮਾਲ ਖਾਂ ਨਾਲ ਹੱਥੋਂ-ਹੱਥੀ ਯੁੱਧ ਵਿਚ ਬਾਬਾ ਜੀ ਦਾ ਸੀਸ ਕੱਟਿਆ ਗਿਆ ਉਹ ਡਿਗਣ ਹੀ ਲੱਗੇ ਸਨ ਕਿ ਪਾਸੋਂ ਇਕ ਸਿੰਘ ਨੇ ਪਿਆਰ ਨਾਲ ਕਿਹਾ, “ਬਾਬਾ ਜੀ! ਤੁਸਾਂ ਅਰਦਾਸਾ ਤਾਂ ਸੋਧਿਆ ਸੀ ਕਿ ਸ੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਜਾ ਕਿ ਸ਼ਹੀਦ ਹੋਈਏ ਪਰ ਆਪ ਤਾਂ ਉਰੇ ਹੀ ਫਤਿਹ ਗਜਾ ਚਲੇ ਹੋ!” ਬਾਬਾ ਜੀ ਨੇ ਸੀਸ ਨੂੰ ਖੱਬੇ ਹੱਥ ਤੇ ਟਿਕਾ ਕੇ ਅਤੇ ਸੱਜੇ ਹੱਥ ਨਾਲ ਖੰਡਾ ਵਾਹੁੰਦੇ ਹੋਏ ਤੇ ਵੈਰੀਆਂ ਦੇ ਆਹੂ ਲਾਹੁੰਦਿਆਂ ਆਪਣਾ ਸੀਸ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਪ੍ਰਕਰਮਾ ਵਿਚ ਪਹੁੰਚ ਕੇ ਭੇਟ ਕੀਤਾ। ਇਹ ਘਟਨਾ ਸੰਨ 1757 ਦੀ ਹੈ।