ਪਟਿਆਲਾ ਅਦਾਲਤ ਵਿਚ Bhana Sidhu ਦੀ ਪੇਸ਼ੀ,ਨਿਆਂਇਕ ਹਿਰਾਸਤ ਵਿਚ ਭੇਜਿਆ
Patiala,29 Jan,(Bol Punjab De):- ਸੰਗਰੂਰ ਦੇ ਰਹਿਣ ਵਾਲੇ ਭਾਨਾ ਸਿੱਧੂ (Bhana Sidhu) ਵਿਰੁਧ ਚੈਨ ਸਨੈਚਿੰਗ (Chain Snatching) ਦਾ ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ,ਤਿੰਨ ਦਿਨਾਂ ਤੋਂ ਪਟਿਆਲਾ ਸਦਰ ਪੁਲਿਸ (Patiala Sadar Police) ਕੋਲ ਰਿਮਾਂਡ ‘ਤੇ ਚੱਲ ਰਹੇ ਭਾਨਾ ਸਿੱਧੂ ਨੂੰ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ ਨੇ ਨਿਆਂਇਕ ਹਿਰਾਸਤ ਪਟਿਆਲਾ ਜੇਲ ਵਿਚ ਭੇਜਣ ਦੇ ਹੁਕਮ ਦਿਤੇ ਹਨ,ਜੇਲ ਛੱਡਣ ਤੋਂ ਪਹਿਲਾਂ ਪਟਿਆਲਾ ਪੁਲਿਸ (Patiala Police) ਵਲੋਂ ਭਾਨਾ ਸਿੱਧੂ ਦਾ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ।
ਇਸ ਤੋਂ ਪਹਿਲਾਂ ਲੁਧਿਆਣਾ ਵਿਚ ਇਕ ਮਹਿਲਾ ਟਰੈਵਲ ਏਜੰਟ ਨੇ ਉਸ ਦੇ ਖਿਲਾਫ਼ ਧਰਨਾ ਚੁੱਕਣ ਬਦਲੇ 10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਸੀ,ਜਿਸ ਮਗਰੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ,ਹਾਲਾਂਕਿ ਬਾਅਦ ਵਿਚ ਭਾਨਾ ਸਿੱਧੂ ਨੂੰ ਇਸ ਮਾਮਲੇ ਵਿਚ ਜ਼ਮਾਨਤ ਮਿਲ ਗਈ,ਇਸ ਤੋਂ ਪਹਿਲਾਂ ਹੀ ਭਾਨਾ ਸਿੱਧੂ (Bhana Sidhu) ਵਿਰੁਧ ਇਕ ਹੋਰ ਮਾਮਲਾ ਦਰਜ ਹੋ ਗਿਆ,ਇਸ ਤੋਂ ਇਲਾਵਾ ਅਬੋਹਰ (Abohar) ਦੇ ਥਾਣਾ ਰੋਡ ‘ਤੇ ਸਥਿਤ ਇਕ ਇਮੀਗ੍ਰੇਸ਼ਨ ਸੈਂਟਰ (Immigration Center) ਦੇ ਸੰਚਾਲਕ ਨੂੰ ਬਲੈਕਮੇਲ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ‘ਚ ਵੀ ਪੁਲਿਸ ਨੇ ਭਾਨਾ ਸਿੱਧੂ ਅਤੇ ਦੋ ਹੋਰਾਂ ਵਿਰੁਧ ਮਾਮਲਾ ਦਰਜ ਕੀਤਾ ਹੈ।