ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈ ਅਦਾਲਤ ਵਿਚ ਹੋਈ ਬਹਿਸ,ਅੱਗੇ ਦੀ ਸੁਣਵਾਈ ਲਈ ਅਦਾਲਤ ਵਲੋਂ 5 ਅਤੇ 13 ਫਰਵਰੀ 2024 ਤੈਅ ਕੀਤੀ ਗਈ
Faridkot,29 Jan,(Bol Punjab De):- ਸਾਲ 2015 ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji)ਦੀ ਬੇਅਦਬੀ ਅਤੇ ਉਸ ਤੋਂ ਬਾਅਦ ਕੋਟਕਪੂਰਾ (Kotakpura) ਅਤੇ ਬਹਿਬਲ ਕਲਾਂ ਵਿਚ ਵਾਪਰੇ ਗੋਲੀਕਾਂਡ ਮਾਮਲਿਆਂ ਦੀ ਫਰੀਦਕੋਟ (Faridkot) ਅਦਾਲਤ ਵਿਚ ਅੱਜ ਸੁਣਵਾਈ ਹੋਈ। ਸੁਣਵਾਈ ਦੌਰਾਨ ਇਨ੍ਹਾਂ ਮਾਮਲਿਆਂ ਵਿਚ ਨਾਮਜ਼ਦ ਮੋਗਾ (Moga) ਦੇ ਤਤਕਾਲੀ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨਿੱਜੀ ਤੌਰ ’ਤੇ ਮਾਣਯੋਗ ਅਦਾਲਤ ਵਿਚ ਪੇਸ਼ ਹੋਏ ਜਦਕਿ ਬਾਕੀ ਸਾਰੇ ਨਾਮਜ਼ਦ ਵੀਡੀਉ ਕਾਨਫ਼ਰੰਸ (Video Conference) ਰਾਹੀਂ ਹਾਜ਼ਰ ਰਹੇ,ਇਸ ਦੌਰਾਨ ਜਿਥੇ ਕੋਟਕਪੂਰਾ ਗੋਲੀਕਾਂਡ (Kotakpura Shooting Incident) ਨਾਲ ਸਬੰਧਤ ਐਫਆਈਆਰ ਨੰਬਰ 129 ਵਿਚ ਦੋਸ਼ ਤੈਅ ਕਰਨ ਨੂੰ ਲੈ ਕੇ ਦੋਹਾਂ ਧਿਰਾਂ ਵਿਚਕਾਰ ਬਹਿਸ ਹੋਈ, ਉਥੇ ਹੀ ਮਾਣਯੋਗ ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 5 ਅਤੇ 13 ਫਰਵਰੀ 2024 ਨੂੰ ਰੱਖੀ ਗਈ ਹੈ।ਇਸ ਮੌਕੇ ਜਾਣਕਾਰੀ ਦਿੰਦਿਆਂ ਸਿੱਖ ਜਥੇਬੰਦੀਆ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਦਸਿਆ ਕਿ ਅੱਜ ਮਾਣਯੋਗ ਅਦਾਲਤ ਵਿਚ ਕੋਟਕਪੂਰਾ ਗੋਲੀਕਾਡ (Kotakpura Shooting Incident) ਨਾਲ ਸਬੰਧਤ ਮੁਕੱਦਮਾ ਨੰਬਰ 129 ਵਿਚ ਦੋਸ਼ ਤੈਅ ਕਰਨ ਨੂੰ ਲੈ ਕੇ ਬਹਿਸ ਹੋਈ ਹੈ ਅਤੇ ਅੱਗੇ ਦੀ ਸੁਣਵਾਈ ਲਈ ਅਦਾਲਤ ਵਲੋਂ 5 ਅਤੇ 13 ਫਰਵਰੀ 2024 ਤੈਅ ਕੀਤੀ ਗਈ ਹੈ,ਉਨ੍ਹਾਂ ਦਸਿਆ ਕਿ ਚਰਨਜੀਤ ਸ਼ਰਮਾ ਨਿੱਜੀ ਤੌਰ ’ਤੇ ਜਦਕਿ ਬਾਕੀ ਮੁਲਜ਼ਮ ਵੀਡੀਉ ਕਾਨਫ਼ਰੰਸ ਰਾਹੀਂ ਅਦਾਲਤ ਵਿਚ ਪੇਸ਼ ਹੋਏ।