‘ਆਪ’ ਆਗੂ ਤੇ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ
New Delhi, 05 Feb,2024,(Bol Punjab De):- ‘ਆਪ’ ਆਗੂ ਤੇ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸਿਸੋਦੀਆ ਨੂੰ ਹਫਤੇ ਵਿਚ ਇਕ ਵਾਰ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਮਿਲੀ ਹੈ। ਉਹ ਡਾਕਟਰ ਨਾਲ ਵੀ ਮਿਲ ਸਕਣਗੇ।
ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਮਾਮਲੇ ਵਿਚ 2023 ਵਿਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਦਾਖਲ ਆਪਣੀਆਂ ਦੋ ਸੁਧਾਰਾਤਮਕ ਪਟੀਸ਼ਨਾਂ ਦੀ ਜਲਦੀ ਸੁਣਵਾਈ ਲਈ ਅਰਜ਼ੀ ਦਿੱਤੀ।
ਆਪ’ ਆਗੂ ਤੇ ਦਿੱਲੀ ਦੇ ਸਾਹਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ, ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੇ ਕਿਹਾ ਕਿ ਉਹ (ਸਿਸੋਦੀਆ) ਇੱਕ ਸਾਲ ਤੋਂ ਜੇਲ੍ਹ ਵਿੱਚ ਹਨ ਅਤੇ ਇਨ੍ਹਾਂ ਕਿਊਰੇਟਿਵ ਪਟੀਸ਼ਨਾਂ ਦੀ ਤੁਰੰਤ ਸੂਚੀਬੱਧ ਕਰਨ ਦੀ ਅਪੀਲ ਕੀਤੀ ਹੈ।