Punjab

ਮੀਂਹ-ਗੜੇਮਾਰੀ ਨਾਲ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ,ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖਬਰ

Ludhiana,06 Feb,2024,(Bol Punjab De):- ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ,ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾ ਰਿਹਾ ਹੈ,ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Agriculture Minister Gurmeet Singh Khudian) ਨੇ ਕਿਹਾ ਕਿ ਪਿਛਲੇ ਦਿਨੀਂ ਪੂਰੇ ਸੂਬੇ ਵਿੱਚ ਝੱਖੜ,ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ,ਜਿਸ ਲਈ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ,ਸੋਮਵਾਰ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ (Guru Nanak Dev Bhavan) ‘ਚ ਇਕ ਕਾਨਫਰੰਸ ਨੂੰ ਸੰਬੋਧਨ ਕਰਨ ਪਹੁੰਚੇ ਸਨ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਵਾਰ ਨਹਿਰੀ ਪਾਣੀ ਜ਼ਿਆਦਾ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਹੁੰਚ ਜਾਵੇਗਾ,ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖਰਾਬ ਹੋਈ ਫਸਲ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕੇ ਜਲਦ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ,ਉਨ੍ਹਾਂ ਕਿਹਾ ਕਿ ਨੁਕਸਾਨ ਦਾ ਪੂਰਾ ਜਾਇਜ਼ਾ ਲੈਣ ਮਗਰੋਂ ਹੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ,ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ (Punjab Govt) ਜ਼ਿਲ੍ਹੇ ਦੀਆਂ ਔਰਤਾਂ ਦੇ ਸਸ਼ਕਤੀਕਰਨ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।

ਕਿਸਾਨ ਉਤਪਾਦਕ ਕੰਪਨੀਆਂ (FPS) ਪੇਂਡੂ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਲਈ ਇੱਕ ਸ਼ਕਤੀਸ਼ਾਲੀ ਉਤਪ੍ਰੇਰਕ ਵਜੋਂ ਉੱਭਰੀਆਂ ਹਨ ਅਤੇ FPC ਨੇ ਉਨ੍ਹਾਂ ਦੇ ਕਾਰੋਬਾਰ ਦੇ ਵਾਧੇ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਮੰਤਰੀ ਖੁੱਡੀਆ ਨੇ ਡਰੋਨ ਪਾਇਲ ਦੀ ਸਿਖਲਾਈ ਲੈਣ ਵਾਲੀਆਂ ਲੁਧਿਆਣਾ, ਬਰਨਾਲਾ, ਰੂਪਨਗਰ, ਮੋਗਾ ਤੋਂ ਐਫਪੀਸੀ ਦੀਆਂ 25 ਮਹਿਲਾ ਮੈਂਬਰਾਂ ਨੂੰ ਸਨਮਾਨਿਤ ਕੀਤਾ, ਇਸ ਦੌਰਾਨ ਉੱਚ ਗੁਣਵੱਤਾ ਵਾਲੇ ਬੀਜਾਂ, ਕੀਟਨਾਸ਼ਕਾਂ ਅਤੇ ਪ੍ਰੋਜੈਕਟਾਂ ਰਾਹੀਂ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਗਿਆ।

Related Articles

Leave a Reply

Your email address will not be published. Required fields are marked *

Back to top button