2024 Under-19 World Cup,ਦੱਖਣੀ ਅਫਰੀਕਾ ਨੂੰ ਹਰਾ ਕੇ ਫਾਈਨਲ ‘ਚ ਪਹੁੰਚੀ Team India
Bol Punjab De:- 2024 ਅੰਡਰ-19 ਵਿਸ਼ਵ ਕੱਪ (2024 Under-19 World Cup) ਹੁਣ ਆਖਰੀ ਪੜਾਅ ‘ਤੇ ਪਹੁੰਚ ਗਿਆ ਹੈ,ਭਾਰਤੀ ਕ੍ਰਿਕਟ ਟੀਮ ਅਜੇਤੂ ਰਹਿੰਦੇ ਹੋਏ ਫਾਈਨਲ ‘ਚ ਪ੍ਰਵੇਸ਼ ਕਰ ਚੁੱਕੀ ਹੈ,ਹੁਣ ਟੂਰਨਾਮੈਂਟ ਦਾ ਫਾਈਨਲ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾ ਸਕਦਾ ਹੈ,ਜੇਕਰ ਅਜਿਹਾ ਹੁੰਦਾ ਹੈ ਤਾਂ 18 ਸਾਲ ਬਾਅਦ ਖਿਤਾਬ ਲਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਟੱਕਰ ਦੇਖਣ ਨੂੰ ਮਿਲੇਗੀ,2024 ਅੰਡਰ-19 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਬੇਨੋਨੀ ਦੇ ਵਿਲੋਮੂਰ ਪਾਰਕ ‘ਚ ਖੇਡਿਆ ਗਿਆ,ਪਹਿਲਾਂ ਖੇਡਦਿਆਂ ਦੱਖਣੀ ਅਫਰੀਕਾ ਦੀ ਅੰਡਰ-19 ਟੀਮ (Under-19 Team) ਨੇ 50 ਓਵਰਾਂ ਵਿੱਚ ਸੱਤ ਵਿਕਟਾਂ ’ਤੇ 244 ਦੌੜਾਂ ਬਣਾਈਆਂ,ਇਸ ਦੇ ਜਵਾਬ ‘ਚ ਭਾਰਤੀ ਅੰਡਰ-19 ਟੀਮ ਨੇ ਇਕ ਸਮੇਂ ਸਿਰਫ 32 ਦੌੜਾਂ ‘ਤੇ ਚਾਰ ਮਹੱਤਵਪੂਰਨ ਵਿਕਟਾਂ ਗੁਆ ਦਿੱਤੀਆਂ ਸਨ।
ਹਾਲਾਂਕਿ ਇਸ ਤੋਂ ਬਾਅਦ ਕਪਤਾਨ ਉਦੈ ਸਹਾਰਨ (81 ਦੌੜਾਂ) ਅਤੇ ਸਚਿਨ ਦਾਸ (96 ਦੌੜਾਂ) ਨੇ ਪੰਜਵੀਂ ਵਿਕਟ ਲਈ 171 ਦੌੜਾਂ ਦੀ ਸਾਂਝੇਦਾਰੀ ਕਰਕੇ ਮੈਚ ਦਾ ਰੁਖ ਮੋੜ ਦਿੱਤਾ,ਅਖੀਰ ‘ਚ ਟੀਮ ਇੰਡੀਆ (Team India) ਨੇ ਸੈਮੀਫਾਈਨਲ ਮੈਚ 2 ਵਿਕਟਾਂ ਨਾਲ ਜਿੱਤ ਕੇ 5ਵੀਂ ਵਾਰ ਫਾਈਨਲ ‘ਚ ਪ੍ਰਵੇਸ਼ ਕੀਤਾ,ਅੰਡਰ-19 ਵਿਸ਼ਵ ਕੱਪ 2024 (Under-19 World Cup 2024) ਦਾ ਫਾਈਨਲ ਮੈਚ 11 ਫਰਵਰੀ ਨੂੰ ਖੇਡਿਆ ਜਾਣਾ ਹੈ,ਇਸ ਤੋਂ ਪਹਿਲਾਂ 8 ਫਰਵਰੀ ਨੂੰ ਟੂਰਨਾਮੈਂਟ ਦਾ ਦੂਜਾ ਸੈਮੀਫਾਈਨਲ ਆਸਟਰੇਲੀਆ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ,ਭਾਰਤ ਵਾਂਗ ਪਾਕਿਸਤਾਨ ਅਤੇ ਆਸਟ੍ਰੇਲੀਆ ਵੀ ਟੂਰਨਾਮੈਂਟ ਵਿੱਚ ਅਜਿੱਤ ਰਹੇ ਹਨ,ਜਿੱਥੇ ਪਾਕਿਸਤਾਨ ਨੇ ਆਪਣੇ ਸਾਰੇ ਮੈਚ ਜਿੱਤ ਲਏ ਹਨ, ਉਥੇ ਆਸਟ੍ਰੇਲੀਆ ਦਾ ਆਖਰੀ ਮੈਚ ਰੱਦ ਕਰ ਦਿੱਤਾ ਗਿਆ ਸੀ,ਜੇਕਰ ਪਾਕਿਸਤਾਨ ਦੀ ਟੀਮ ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ ਹਰਾਉਂਦੀ ਹੈ ਤਾਂ ਫਾਈਨਲ ਮੈਚ 11 ਫਰਵਰੀ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ।