ਪੰਜਾਬ ਸਰਕਾਰ ਵੱਲੋਂ ਪੰਜਾਬੀ NRIs ਨਾਲ ਮਿਲਣੀ ਸਮਾਗਮ 16 ਫਰਵਰੀ ਨੂੰ ਧੂਰੀ ‘ਚ
Sangrur, 11th February, 2024,(Bol Punjab De):-ਪੰਜਾਬ ਸਰਕਾਰ (Punjab Govt) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਪਹਿਲਕਦਮੀ ’ਤੇ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਸੰਗਰੂਰ ਸਮੇਤ ਪੰਜਾਬ ਦੇ 8 ਜ਼ਿਲ੍ਹਿਆਂ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 16 ਫਰਵਰੀ ਨੂੰ ਸਵੇਰੇ 11 ਵਜੇ ਸਪੈਂਗਲ ਸਟੋਨ ਧੂਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ (Deputy Commissioner Jitinder Jorwal) ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬੀ ਐਨ.ਆਰ.ਆਈਜ਼ ਮਿਲਣੀ ਸਮਾਗਮਾਂ ਦਾ ਆਗਾਜ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੀ 3 ਫਰਵਰੀ ਨੂੰ ਚਮਰੋੜ (ਮਿੰਨੀ ਗੋਆ) ਪਠਾਨਕੋਟ ਤੋਂ ਕੀਤਾ ਗਿਆ ਸੀ ਜਿਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ (Shaheed Bhagat Singh Nagar) ਵਿਖੇ ਵੀ ਅਜਿਹਾ ਹੀ ਮਿਲਣੀ ਸਮਾਰੋਹ ਸਫ਼ਲਤਾ ਨਾਲ ਕਰਵਾਇਆ ਜਾ ਚੁੱਕਾ ਹੈ,ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਉਦੇਸ਼ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ,ਉਨ੍ਹਾਂ ਦੱਸਿਆ ਕਿ 16 ਫਰਵਰੀ ਨੂੰ ਕਰਵਾਏ ਜਾ ਰਹੇ ਐਨ.ਆਰ.ਆਈ ਮਿਲਣੀ ਸਮਾਗਮ ਦਾ ਉਦਘਾਟਨ ਐਨ.ਆਰ.ਆਈ ਮਾਮਲੇ ਵਿਭਾਗ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ।
ਡਿਪਟੀ ਕਮਿਸ਼ਨਰ ਨੇ ਸੰਗਰੂਰ ਦੇ ਨਾਲ ਨਾਲ ਪਟਿਆਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ,ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇ।