Weather News Punjab:ਪੰਜਾਬ ਵਿਚ ਮੌਸਮ ਨੂੰ ਲੈ ਕੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ
Chandigarh,15 Feb,2024,(Bol Punjab De):- ਪੰਜਾਬ ਵਿਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ,ਦਰਅਸਲ ਮੌਸਮ ਵਿਭਾਗ (Department of Meteorology) ਵਲੋਂ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ,ਮੌਸਮ ਵਿਭਾਗ ਮੁਤਾਬਕ 17 ਫਰਵਰੀ ਨੂੰ ਵੈਸਟਰਨ ਡਿਸਟਰਬੈਂਸ (Western Disturbance) ਸਰਗਰਮ ਹੋ ਰਿਹਾ ਹੈ,ਇਸ ਦੇ ਮੱਦੇਨਜ਼ਰ ਬਸੰਤ ਰੁੱਤ ਦਾ ਪਹਿਲਾ ਮੀਂਹ 18 ਅਤੇ 19 ਫਰਵਰੀ ਨੂੰ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ,ਮੌਸਮ ਵਿਭਾਗ ਦੇ ਮੁਤਾਬਕ ਠੰਡ ਦਾ ਮੌਸਮ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ,ਇਸ ਕਾਰਨ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ ਅਤੇ ਫਿਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਦਾ ਕਹਿਣਾ ਹੈ ਕਿ 14 ਫਰਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹੇਗਾ ਅਤੇ 15 ਫਰਵਰੀ ਨੂੰ ਕਈ ਜ਼ਿਲ੍ਹਿਆਂ ‘ਚ ਹਲਕਾ ਮੀਂਹ ਪੈ ਸਕਦਾ ਹੈ,ਜਿਸ ਤੋਂ ਬਾਅਦ 18 ਅਤੇ 19 ਤਾਰੀਖ਼ ਨੂੰ ਭਾਰੀ ਮੀਂਹ ਪਵੇਗਾ,ਮੌਸਮ ਵਿਭਾਗ (Department of Meteorology) ਦੇ ਮੁਤਾਬਕ ਠੰਡ ਦਾ ਮੌਸਮ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ।