National
Chandigarh Mayor ਮਾਮਲੇ ‘ਚ ਰਿਟਰਨਿੰਗ ਅਫ਼ਸਰ ਅਨਿਲ ਮਸੀਹ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦੈ-Supreme Court
New Delhi, February 19, 2024,(Bol Punjab De):- ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਮੇਅਰ (Chandigarh Mayor) ਚੋਣ ਵਿੱਚ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਖ਼ਿਲਾਫ਼ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ,ਕਿਉਂਕਿ ਉਹ ਚੋਣ ਪ੍ਰਕਿਰਿਆ ਵਿੱਚ ਦਖ਼ਲਅੰਦਾਜ਼ੀ ਕਰ ਰਿਹਾ ਸੀ,ਸੁਪਰੀਮ ਕੋਰਟ ਚੰਡੀਗੜ੍ਹ ਮੇਅਰ (Chandigarh Mayor) ਦੀ ਚੋਣ ਵਿੱਚ ਆਰ.ਓ ਦੁਆਰਾ ਨਿਸ਼ਾਨਬੱਧ ਕੀਤੇ ਗਏ ਬੈਲਟ ਪੇਪਰਾਂ ਦੀ ਜਾਂਚ ਕਰੇਗੀ,ਸੁਪਰੀਮ ਕੋਰਟ ਨੇ ਵੋਟਿੰਗ ਗਿਣਤੀ ਦੌਰਾਨ ਦੀ ਪੂਰੀ ਵੀਡੀਓ ਵੀ ਮੰਗੀ ਹੈ,ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਦੋਸ਼ੀ ਪਾਏ ਜਾਂਦੇ ਹਨ ਤਾਂ ਕਾਰਵਾਈ ਕੀਤੀ ਜਾਵੇਗੀ,ਅੱਜ ਸੁਪਰੀਮ ਕੋਰਟ (Supreme Court) ਵਿੱਚ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਵੀ ਹਾਜ਼ਰ ਸਨ।