ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਤੇ ਅਕਾਲੀ ਦਲ ਗਠਜੋੜ ਦੇ ਦਿੱਤੇ ਸੰਕੇਤ
Chandigarh,19, Feb,2024,(Bol Punjab De):- ਪੰਜਾਬ ਵਿਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਜਲਦ ਹੀ ਇਕੱਠੇ ਨਜ਼ਰ ਆ ਸਕਦੇ ਹਨ,ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਇਨ੍ਹਾਂ ਦੇ ਗਠਜੋੜ ਦੇ ਸੰਕੇਤ ਦਿੱਤੇ ਹਨ,ਉਨ੍ਹਾਂ ਕਿਹਾ ਕਿ ਉਹ ਇਸ ਗਠਜੋੜ (Alliance) ਦੇ ਹੱਕ ਵਿਚ ਹਨ,ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਪੱਖ ਵਿਚ ਹਨ,ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ,ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਉਹ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਕਰਨ ਜਾ ਰਹੇ ਹਨ,ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਦੀ ਲੋੜ ਹੈ,ਜੇਕਰ ਦੋਵੇਂ ਪਾਰਟੀਆਂ ਇਕੱਠੇ ਹੋ ਕੇ ਚੋਣ ਮੈਦਾਨ ਵਿਚ ਉਤਰਦੇ ਹਨ ਤਾਂ ਸਾਰੀਆਂ ਪਾਰਟੀਆਂ ਲਈ ਚੁਣੌਤੀ ਹੋਵੇਗੀ,ਉਨ੍ਹਾਂ ਕਿਹਾ ਕਿ ਮੈ ਖੁਦ JP ਨੱਡਾ ਨੂੰ ਗਠਜੋੜ ਬਾਰੇ ਕਿਹਾ ਹੈ,ਤੇ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ‘ਤੇ ਜਲਦ ਫ਼ੈਸਲਾ ਲਿਆ ਜਾਵੇਗਾ,ਕੈਪਟਨ ਅਮਰਿੰਦਰ ਸਿੰਘ (Captain Amarinder Singh) ਅੱਜ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕਰਨ ਜਾ ਰਹੇ ਹਨ,ਇਹ ਮੀਟਿੰਗ ਸ਼ਾਮ ਨੂੰ ਦਿੱਲੀ ਵਿਖੇ ਰੱਖੀ ਗਈ ਹੈ,ਉਮੀਦ ਹੈ ਕਿ ਜਲਦ ਹੀ ਮਸਲੇ ਦਾ ਹੱਲ ਨਿਕਲੇਗਾ।