ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌ+ਤ ਤੇ ਦੁੱਖ ਜਤਾਇਆ
Chandigarh,23 Feb,2024,(Bol Punjab De):- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਨੌਜਵਾਨ ਸ਼ੁਭਕਰਨ ਸਿੰਘ (Young Shubkaran Singh) ਦੀ ਮੌ+ਤ ਤੇ ਦੁੱਖ ਜਤਾਇਆ ਹੈ,ਉਨ੍ਹਾਂ ਟਵੀਟ ਕਰ ਕਿਹਾ ਕਿ ‘ਨੌਜਵਾਨ ਸੁਭਕਰਨ ਸਿੰਘ ਦੀ ਮੌਤ ਬੇਹੱਦ ਦੁਖਦਾਈ ਹੈ,ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ ਸਾਰਾ ਪੰਜਾਬ ਉਸਦੇ ਪਰਿਵਾਰ ਨਾਲ ਖੜ੍ਹਾ ਹੈ,ਉਸਦੀ ਮੌਤ ਲਈ ਜਿੰਮੇਵਾਰਾਂ ਨੂੰ ਸਾਹਮਣੇ ਲਿਆਉਣ ਲਈ ਜਾਂਚ ਜਰੂਰ ਹੋਣੀ ਚਾਹੀਦੀ ਹੈ ਅਤੇ ਸੱਚ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ,ਸੁਨੀਲ ਜਾਖੜ ਅੱਗੇ ਕਿਹਾ ਕਿ ‘ਮੈਂ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਅੱਜ ਵੀ ਧਰਨੇ ਵਾਲੀ ਥਾਂ ਤੇ ਸਾਡੇ ਹਜ਼ਾਰਾਂ ਨੌਜਵਾਨ ਸ਼ੁਭਕਰਨ ਸਿੰਘ (Shubkaran Singh) ਮੌਜੂਦ ਹਨ,ਦੋਵਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ,ਕਿ ਹਰ ਜਿੰਦਗੀ ਅਨਮੋਲ ਹੈ,ਜਿੱਥੇ ਸਰਕਾਰਾਂ ਅਤੇ ਸੁਰੱਖਿਆ ਬਲਾਂ ਨੂੰ ਸਾਂਤਮਈ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਣ ਲਈ ਸੰਜਮ ਅਤੇ ਸੰਵੇਦਨਸ਼ੀਲਤਾ ਵਿਖਾਉਣੀ ਚਾਹੀਦੀ ਹੈ,ਉੱਥੇ ਕਿਸਾਨ ਸੰਗਠਨਾਂ (Farmers Organizations) ਨੂੰ ਵੀ ਸਾਡੇ ਨੌਜਵਾਨਾਂ ਦੇ ਜਨੂੰਨ ਅਤੇ ਊਰਜਾ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ,ਇਸ ਅੰਦੋਲਨ ਦੇ ਆਗੂਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡੇ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ,ਸਾਰੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ ਅਤੇ ਦੋਵਾਂ ਧਿਰਾਂ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਅੱਗੇ ਵੱਧਣਾ ਚਾਹੀਦਾ ਹੈ।’