ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਚੰਡੀਗੜ੍ਹ ‘ਚ ‘ਫਿਲਮ ਸਰਟੀਫਿਕੇਸ਼ਨ ਸੁਵਿਧਾ ਦਫਤਰ’ ਸਥਾਪਿਤ ਕਰਨ ਦਾ ਕੀਤਾ ਐਲਾਨ
New Delhi,26 Feb,2024,(Bol Punjab De):- ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਚੰਡੀਗੜ੍ਹ ਵਿੱਚ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (Central Board of Film Certification) (CBFC) ਦਾ ਖੇਤਰੀ ਸੁਵਿਧਾ ਦਫਤਰ ਸਥਾਪਿਤ ਕਰਨ ਦਾ ਐਲਾਨ ਕੀਤਾ ਹੈ,ਇਸ ਦੇ ਉਦੇਸ਼ ਨਾਲ ਖੇਤਰ ਵਿੱਚ ਫਿਲਮ ਨਿਰਮਾਤਾਵਾਂ ਲਈ ਕਾਰੋਬਾਰ ਕਰਨਾ ਹੋਰ ਸੁਖਾਲਾ ਹੈ,ਅਨੁਰਾਗ ਠਾਕੁਰ ਨੇ ਅੱਜ ਚੰਡੀਗੜ੍ਹ ਵਿਖੇ ‘ਚਿੱਤਰ ਭਾਰਤੀ ਫਿਲਮ ਫੈਸਟੀਵਲ’ ਦੇ ਸਮਾਪਤੀ ਸਮਾਰੋਹ ਦੌਰਾਨ ਇਹ ਐਲਾਨ ਕੀਤਾ,ਇਹ ਐਲਾਨ ਕਰਦਿਆਂ ਠਾਕੁਰ ਨੇ ਕਿਹਾ ਕਿ ਖੇਤਰ ਦੇ ਫਿਲਮ ਨਿਰਮਾਤਾ ਆਪਣੀਆਂ ਫਿਲਮਾਂ ਲਈ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ ਪ੍ਰਾਪਤ ਕਰਨ ਲਈ ਦਿੱਲੀ ਜਾਂ ਮੁੰਬਈ ਜਾਣ ਦੀ ਲੋੜ ਤੋਂ ਬਿਨਾਂ ਫਿਲਮਾਂ ਦੀ ਸਕ੍ਰੀਨਿੰਗ ਤੇ ਉਹਨਾਂ ਦੇ ਵੱਖ-ਵੱਖ ਕਟੌਤੀਆਂ/ਸੋਧਾਂ ਨੂੰ ਪੇਸ਼ ਕਰਨ ਦੀ ਸਹੂਲਤ ਪ੍ਰਾਪਤ ਕਰ ਸਕਣਗੇ,ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬੀ ਫਿਲਮ ਇੰਡਸਟਰੀ ਨੂੰ ਹੋਰ ਮਜ਼ਬੂਤ ਕਰੇਗਾ।