ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਦੀ ਅੱਜ ਤਾਜਪੋਸ਼ੀ ਹੋ ਗਈ
Chandigarh,28 Feb,2024,(Bol Punjab De):- ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ (New Mayor Kuldeep Kumar) ਦੀ ਅੱਜ ਤਾਜਪੋਸ਼ੀ ਹੋ ਗਈ ਹੈ,ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ (Supreme Court) ਦੇ ਹੁਕਮਾਂ ਤੋਂ ਬਾਅਦ ਮਿਲੀ ਹੈ,ਦੱਸ ਦਈਏ ਕਿ ਬੀਤੇ ਦਿਨੀ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ ਨਹੀਂ ਸੰਭਾਲਿਆ ਸੀ,ਪਰ ਹਾਈਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ (Senior Deputy Mayor And Deputy Mayor) ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ,ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ (DC Vinay Pratap Singh) ਨੇ 27 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ।
ਇਸ ਨੂੰ ਕਾਂਗਰਸੀ ਉਮੀਦਵਾਰਾਂ ਗੁਰਪ੍ਰੀਤ ਅਤੇ ਉਰਮਿਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਚੁਣੌਤੀ ਦਿੱਤੀ ਸੀ,ਉਨ੍ਹਾਂ ਕਿਹਾ ਸੀ ਕਿ ਜਦੋਂ ਮੇਅਰ ਨੇ ਆਪਣਾ ਅਹੁਦਾ ਨਹੀਂ ਸੰਭਾਲਿਆ ਹੈ ਤਾਂ ਚੋਣਾਂ ਕਿਵੇਂ ਹੋ ਸਕਦੀਆਂ ਹਨ,ਇਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਮੇਅਰ ਨੂੰ ਅੱਜ (28 ਫਰਵਰੀ ਨੂੰ) ਆਪਣਾ ਅਹੁਦਾ ਸੰਭਾਲਣ ਅਤੇ ਮੁੜ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਹੁਕਮ ਦਿੱਤੇ ਸਨ,ਇਸ ਤੋਂ ਬਾਅਦ ਪ੍ਰਸ਼ਾਸਨ ਨੇ 4 ਮਾਰਚ ਨੂੰ ਚੋਣਾਂ ਕਰਵਾਉਣ ਦਾ ਨਵਾਂ ਨੋਟੀਫਿਕੇਸ਼ਨ (New Notification) ਜਾਰੀ ਕਰ ਦਿੱਤਾ,4 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਲਈ 28 ਅਤੇ 29 ਫਰਵਰੀ ਨੂੰ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ।