ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 2487 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ,,ਸੰਗਰੂਰ ਵਿਚ 11.30 ਵਜੇ ਪ੍ਰੋਗਰਾਮ ਰੱਖਿਆ ਗਿਆ
Chandigarh,Sangrur,07 March,2024,(Bol Punjab De):- ਅੱਜ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਤੋਹਫਾ ਦੇਣ ਜਾ ਰਹੇ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੱਲੋਂ ਅੱਜ 2487 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ,ਪੁਲਿਸ ਤੋਂ ਲੈ ਕੇ ਕਈ ਵਿਭਾਗਾਂ ਵਿਚ ਨੌਕਰੀਆਂ ਸ਼ਾਮਲ ਹਨ,ਮਿਸ਼ਨ ਰੋਜ਼ਗਾਰ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ,ਮੁੱਖ ਮੰਤਰੀ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਇਹ ਨਿਯੁਕਤੀ ਪੱਤਰ ਸੌਂਪੇ ਜਾਣਗੇ,ਸੰਗਰੂਰ ਵਿਚ 11.30 ਵਜੇ ਪ੍ਰੋਗਰਾਮ ਰੱਖਿਆ ਗਿਆ ਹੈ,ਜਿਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੇਰੋਜ਼ਗਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ,ਪੰਜਾਬ ਸਰਕਾਰ ਨੇ ਹੁਣ ਤੱਕ 40,437 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਤੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ 2487 ਹੋਰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਜਿਸ ਤਹਿਤ ਅੱਜ ਉਹ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ,ਜ਼ਿਕਰਯੋਗ ਹੈ ਕਿ ਵੱਡੀ ਗਿਣਤੀ ਵਿਚ ਪੁਲਿਸ ਕਾਂਸੇਟਬਲਾਂ (Police Constables) ਨੂੰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ,ਸਦਨ ਵਿਚ ਵਿਰੋਧੀਆਂ ਵਿਚ ਪੰਜਾਬ ਸਰਕਾਰ (Punjab Govt) ਵੱਲੋਂ 40,437 ਨੌਕਰੀਆਂ ਦਿੱਤੇ ਜਾਣ ਦਾ ਵੇਰਵਾ ਮੰਗਿਆ ਸੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿਚ ਵਿਰੋਧੀਆਂ ਨੂੰ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਪੂਰਾ ਰਿਕਾਰਡ ਨਾਲ ਲਿਆਏ ਹਨ ਤੇ ਭਲਕੇ ਹੋਰ 2487 ਨੌਕਰੀਆਂ ਦੇ ਰਹੇ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿਚ ਕਿਹਾ ਕਿ ਬਾਜਵਾ ਸਾਹਿਬ ਨੌਕਰੀਆਂ ਦਾ ਰਿਕਾਰਡ ਮੰਗ ਰਹੇ ਸਨ,ਉਹ ਸਾਰਾ ਰਿਕਾਰਡ ਲੈ ਆਏ ਹਨ,ਉਹ ਸਦਨ ਵਿਚ ਇਸ ਨੂੰ ਪੜ੍ਹ ਕੇ ਸੁਣਾ ਰਹੇ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਕੋਈ ਅਧਿਕਾਰੀ ਇਹ ਪੱਤਰ ਬਾਜਵਾ ਸਾਬ੍ਹ ਤੱਕ ਪਹੁੰਚਾ ਦੇਵੇ।