National

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਗ੍ਰਿਫ਼ਤਾਰ,ਅੰਮ੍ਰਿਤਪਾਲ ਸਿੰਘ ਦੀ ਮਦਦ ਕਰਨ ਦੇ ਦੋਸ਼

Assam,08 March,2024,(Bol Punjab De):- ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ (Superintendent Nipen Das) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ,ਇਸ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਬੰਦ ਹੈ,ਖ਼ਬਰਾਂ ਮੁਤਾਬਕ ਇਹ ਗ੍ਰਿਫ਼ਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਸ ਦੇ ਸਾਥੀਆਂ ਤੋਂ ਮੋਬਾਈਲ ਫੋਨ,ਜਾਸੂਸੀ ਕੈਮ ਅਤੇ ਹੋਰ ਸਮਾਨ ਦੀ ਬਰਾਮਦਗੀ ਦੇ ਮਾਮਲੇ ਵਿਚ ਦਰਜ ਐਫਆਈਆਰ ਵਿਚ ਕੀਤੀ ਗਈ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 11 ਸਾਥੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ,ਸਾਮਾਨ ਬਰਾਮਦ ਹੋਣ ‘ਤੇ ਕਾਫ਼ੀ ਹੰਗਾਮਾ ਹੋਇਆ ਸੀ, ਅੰਮ੍ਰਿਤਪਾਲ ਸਿੰਘ ਭੁੱਖ ਹੜਤਾਲ ‘ਤੇ ਬੈਠਾ ਹੈ,ਸੁਪਰਡੈਂਟ ਨੂੰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਸ ਦੇ ਮੈਂਬਰਾਂ ਨੂੰ ਉਸ ਦੀ ਮਦਦ ਕਰਨ ਦੇ ਦੋਸ਼ ਵਿਚ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ,ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਅਧਿਕਾਰੀ ਨੂੰ ਅਣਗਹਿਲੀ ਦੇ ਦੋਸ਼ ਹੇਠ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਸੀ।

ਫਿਲਹਾਲ ਉਸ ਤੋਂ ਡਿਬਰੂਗੜ੍ਹ ‘ਚ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ,ਦੱਸ ਦਈਏ ਕਿ ਉਕਤ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ (Amritpal Singh) ਸਮੇਤ ਇਸ ਦੇ 10 ਮੈਂਬਰ ਰਹਿ ਰਹੇ ਹਨ,ਡਿਬਰੂਗੜ੍ਹ ਦੇ ਐਸਪੀ ਵੀਵੀਆਰ ਰੈੱਡੀ ਨੇ ਕਿਹਾ-ਅਧਿਕਾਰੀ ਦੀ ਲਾਪਰਵਾਹੀ ਕਾਰਨ ਜੇਲ੍ਹ ਵਿਚ ਇਲੈਕਟ੍ਰਾਨਿਕ ਵਸਤੂਆਂ ਪਹੁੰਚੀਆਂ,ਇਸ ਕਾਰਨ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਐਸਪੀ ਰੈੱਡੀ ਨੇ ਦੱਸਿਆ-ਇਹ ਮਾਮਲਾ ਡਿਬਰੂਗੜ੍ਹ ਦੇ ਸਦਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ,ਕੈਦੀਆਂ ਦੇ ਕਬਜ਼ੇ ਵਿਚੋਂ ਜ਼ਬਤ ਕੀਤੀਆਂ ਗਈਆਂ ਵਸਤੂਆਂ ਵਿਚ ਇੱਕ ਸਿਮ ਕਾਰਡ ਵਾਲਾ ਇੱਕ ਸਮਾਰਟਫ਼ੋਨ, ਇੱਕ ਕੀਪੈਡ ਫ਼ੋਨ, ਕੀਬੋਰਡ ਵਾਲਾ ਇੱਕ ਟੀਵੀ ਰਿਮੋਟ, ਇੱਕ ਜਾਸੂਸੀ-ਕੈਮਰਾ ਪੈੱਨ, ਪੈਨ-ਡਰਾਈਵ, ਇੱਕ ਬਲੂਟੁੱਥ ਹੈੱਡਫ਼ੋਨ ਅਤੇ ਸਪੀਕਰ ਸ਼ਾਮਲ ਹਨ,ਇਹ ਸਾਰਾ ਸਾਮਾਨ ਅਧਿਕਾਰੀ ਦੀ ਨਿਗਰਾਨੀ ਹੇਠ ਮੁਹੱਈਆ ਕਰਵਾਇਆ ਗਿਆ।

Related Articles

Leave a Reply

Your email address will not be published. Required fields are marked *

Back to top button