ਕੁਰੂਕਸ਼ੇਤਰ ‘ਚ ਗਰਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਕਿਹਾ-ਤਾਨਾਸ਼ਾਹੀ ਸਰਕਾਰ ਖਿਲਾਫ਼ ਜਨਤਾ ਨੂੰ ਖੜ੍ਹਾ ਹੋਣਾ ਹੋਵੇਗਾ
Kurukshetra,10 March,2024,(Bol Punjab De):- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਕੁਰੂਕਸ਼ੇਤਰ ਲੋਕ ਸਭਾ ਖੇਤਰ (Kurukshetra Lok Sabha Constituency) ਤੋਂ ਚੋਣ ਮੁਹਿੰਮ ਦਾ ਆਗਾਜ਼ ਕਰਨ ਪਹੁੰਚੇ ਹਨ। ਆਮ ਆਦਮੀ ਪਾਰਟੀ (Aam Aadmi Party) ਨੇ ਇੱਥੇ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਡਾ. ਸੁਸ਼ੀਲ ਗੁਪਤਾ ਨੂੰ ਉਮੀਦਵਾਰ ਐਲਾਨ ਕੀਤਾ ਹੈ।ਆਪਣੇ ਸੰਬੋਧਨ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਤਿੱਖੇ ਨਿਸ਼ਾਨੇ ਸਾਧੇ,ਮੁੱਖ ਮੰਤਰੀ ਨੇ ਕਿਹਾ ਕਿ ਅੱਜ ਹਰਿਆਣਾ ਸਣੇ ਪੂਰਾ ਦੇਸ਼ ਭਾਜਪਾ ਦੀ ਤਾਨਾਸ਼ਾਹੀ ਤੋਂ ਪਰੇਸ਼ਾਨ ਹੈ,ਇਸ ਤਾਨਾਸ਼ਾਹੀ ਸਰਕਾਰ ਖਿਲਾਫ਼ ਜਨਤਾ ਨੂੰ ਖੜ੍ਹਾ ਹੋਣਾ ਹੋਵੇਗਾ,ਅੱਜ ਹਰਿਆਣਾ ‘ਚ ਕੁਰੂਕੇਸ਼ਤਰ ਤੋਂ ਆਮ ਆਦਮੀ ਪਾਰਟੀ ਤੁਹਾਡੀ ਆਵਾਜ਼ ਸੰਸਦ ਤੱਕ ਪਹੁੰਚਾਉਣ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਆਏ ਹਾਂ,ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਦੇ ਭਾਜਪਾ ਆਗੂਆਂ ‘ਤੇ ਵੀ ਹਮਲਾ ਬੋਲਿਆ,ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਖਿਡਾਰਨਾਂ ਨਾਲ ਛੇੜਛਾੜ ਕੀਤੀ ਗਈ ਅਤੇ ਇਸ ਦੇ ਵਿਰੋਧ ਵਿੱਚ ਉਨ੍ਹਾਂ ਨੇ ਧਰਨੇ ਵੀ ਦਿੱਤੇ,ਜਦੋਂ ਸੂਬੇ ਦੀਆਂ ਪਹਿਲਵਾਨ ਧੀਆਂ ਨਾਲ ਇਹ ਸਭ ਹੋ ਰਿਹਾ ਸੀ ਤਾਂ ਇਹ 10 ਸੰਸਦ ਮੈਂਬਰ ਕਿੱਥੇ ਸਨ,ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਆਪਣੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਹੜਤਾਲ ‘ਤੇ ਬੈਠੇ ਸਨ, ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਪੈਲੇਟ ਗੰਨ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਸਨ, ਉਦੋਂ ਇਹ ਸੰਸਦ ਮੈਂਬਰ ਕਿੱਥੇ ਸਨ।