Punjab

ਵਿੱਤੀ ਸਾਲ 2023-24 ਵਿਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਮੰਤਰੀ ਹਰਭਜਨ ਸਿੰਘ ETO

Chandigarh,12 March,2024,(Bol Punjab De):- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ETO (Minister Harbhajan Singh ETO) ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ ’ਜ਼ੀਰੋ ਬਿਜਲੀ ਬਿੱਲ’ (‘Zero Electricity Bill’) ਪ੍ਰਾਪਤ ਹੋਏ ਹਨ,ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ 77,23,309 ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਅਤੇ 600 ਯੂਨਿਟ ਪ੍ਰਤੀ ਬਿਲਿੰਗ ਸਾਈਕਲ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ,ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ETO ਨੇ ਕਿਹਾ ਕਿ ਇਸ ਤਰ੍ਹਾਂ ਵਿੱਤੀ ਸਾਲ 2021-22 ਵਿੱਚ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਪਲਾਈ ਦਾ ਲਾਭ ਲੈਣ ਵਾਲੇ 22,48,065 ਖਪਤਕਾਰਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿਚ ਮਹੱਤਵਪੂਰਨ ਵਾਧਾ ਦਰਜ਼ ਕੀਤਾ ਗਿਆ ਹੈ,ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਖਾਸਤੌਰ ‘ਤੇ ਊਰਜਾ ਦੀਆਂ ਵੱਧ ਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਪਹਿਲਕਦਮੀ 90 ਪ੍ਰਤੀਸ਼ਤ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿਚ ਮਦਦਗਾਰ ਸਾਬਤ ਹੋਈ ਹੈ।

ਲਾਭਪਾਤਰੀਆਂ ਦਾ ਜ਼ਿਲ੍ਹਾਵਾਰ ਵੇਰਵਾ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਤੋਂ 7,43,631, ਪਟਿਆਲਾ ਤੋਂ 5,21,301, ਅੰਮ੍ਰਿਤਸਰ ਤੋਂ 5,15,352, ਹੁਸ਼ਿਆਰਪੁਰ ਤੋਂ 4,60,033, ਸ੍ਰੀ ਮੁਕਤਸਰ ਸਾਹਿਬ ਤੋਂ 4,13,788, ਗੁਰਦਾਸਪੁਰ ਤੋਂ 3,96,757, ਜਲੰਧਰ ਤੋਂ 3,95,369, ਰੋਪੜ ਤੋਂ 3,78,330, ਤਰਨਤਾਰਨ ਤੋਂ 3,30,010, ਕਪੂਰਥਲਾ ਤੋਂ 3,01,901, ਸ਼ਹੀਦ ਭਗਤ ਸਿੰਘ ਨਗਰ ਤੋਂ 2,96, 757, ਸਾਹਿਬਜਾਦਾ ਅਜੀਤ ਸਿੰਘ ਨਗਰ ਤੋਂ 2,88,499, ਬਠਿੰਡਾ ਤੋਂ 2,83,177, ਸ੍ਰੀ ਫਤਹਿਗੜ੍ਹ ਸਾਹਿਬ ਤੋਂ 2,57,264, ਸੰਗਰੂਰ ਤੋਂ 2,35,670, ਮੋਗਾ ਤੋਂ 2,13,871, ਬਰਨਾਲਾ ਤੋਂ 1,98,061, ਫਿਰੋਜ਼ਪੁਰ ਤੋਂ 1,93,159, ਮਾਨਸਾ ਤੋਂ 1,88,785, ਪਠਾਨਕੋਟ ਤੋਂ 1,70,039, ਫਰੀਦਕੋਟ ਤੋਂ 1,42,580, ਮਾਲੇਰਕੋਟਲਾ ਤੋਂ 97,553 ਅਤੇ ਫਾਜ਼ਿਲਕਾ ਤੋਂ 64,386 ਘਰੇਲੂ ਖਪਤਕਾਰਾਂ ਨੇ ਵਿੱਤੀ ਸਾਲ 2024-25 ਵਿੱਚ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕੀਤਾ।

Related Articles

Leave a Reply

Your email address will not be published. Required fields are marked *

Back to top button