ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਮਿਲੀ ਵੱਡੀ ਕਾਮਯਾਬੀ,2 ਵੱਡੇ ਬ.ਦ.ਮਾ.ਸ਼ਾਂ ਦੇ ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਕਾਬੂ
Bol Punjab De:- ਪੰਜਾਬ ਪੁਲਿਸ (Punjab Police) ਦੇ ਸਪੈਸ਼ਲ ਆਪ੍ਰੇਸ਼ਨ ਸੈੱਲ (Special Operation Cell) ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ,ਫੜੇ ਗਏ ਦੋਸ਼ੀ 2 ਵੱਡੇ ਬਦਮਾਸ਼ਾਂ ਦੇ ਕਹਿਣ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ,ਪੰਜਾਬ ਪੁਲਿਸ (Punjab Police) ਨੇ ਇਨ੍ਹਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ,ਇਹ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (Punjab Police DGP Gaurav Yadav) ਨੇ ਜਾਣਕਾਰੀ ਦਿੱਤੀ ਹੈ,ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਗਦੀਪ ਸਿੰਘ ਉਰਫ ਰਿੰਕੂ ਅਤੇ ਬਲਵਿੰਦਰ ਸਿੰਘ ਉਰਫ ਬੱਬੂ ਨੂੰ ਗ੍ਰਿਫਤਾਰ ਕੀਤਾ ਹੈ,ਮੁਲਜ਼ਮ ਮੁੱਖ ਤੌਰ ’ਤੇ ਲੁਧਿਆਣਾ, ਜਗਰਾਉਂ, ਮੋਗਾ,ਬਠਿੰਡਾ ਅਤੇ ਸੰਗਰੂਰ ਖੇਤਰਾਂ ਵਿੱਚ ਸਰਗਰਮ ਸਨ,
ਉਹ ਕ.ਤ.ਲ ਦੀ ਕੋਸ਼ਿਸ਼, ਅਗਵਾ ਅਤੇ ਫਿਰੌਤੀ ਵਰਗੇ ਮਾਮਲਿਆਂ ਵਿੱਚ ਸ਼ਾਮਲ ਸੀ,ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ,ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ,ਪੰਜਾਬ ਪੁਲਿਸ (Punjab Police) ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ,ਕਿ ਰਿੰਕੂ ਖ਼ਿਲਾਫ਼ ਮੋਗਾ ਵਿੱਚ ਕਤਲ ਦਾ ਕੇਸ ਦਰਜ ਹੈ,ਨਾਲ ਹੀ ਉਸ ਨੂੰ ਪੀ.ਓ. ਐਲਾਨਿਆ ਗਿਆ ਹੈ,ਪੰਜਾਬ ਪੁਲਿਸ (Punjab Police) ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ,ਇਸ ਤਰ੍ਹਾਂ ਮੁਲਜ਼ਮ ਬੱਬੂ ਖ਼ਿਲਾਫ਼ ਜੂਨ 2023 ਵਿੱਚ ਲੁਧਿਆਣਾ ਵਿੱਚ ਐਸ.ਟੀ.ਐਫ (STF) ’ਤੇ ਗੋਲੀ ਚਲਾਉਣ ਦਾ ਕੇਸ ਦਰਜ ਹੈ,ਉਸ ਸਮੇਂ ਤੋਂ ਉਹ ਫਰਾਰ ਸੀ,ਪੰਜਾਬ ਪੁਲਿਸ (Punjab Police) ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ,ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਖਿਲਾਫ ਕਿਸ ਜ਼ਿਲੇ ‘ਚ ਮਾਮਲਾ ਦਰਜ ਕੀਤਾ ਗਿਆ ਹੈ।