ਅਦਾਲਤ ਵਿਚ ਪੇਸ਼ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ,ਮਿਲੀ ਜ਼ਮਾਨਤ
New Delhi,16 March,2024,(Bol Punjab De):- ਦਿੱਲੀ ਆਬਕਾਰੀ ਨੀਤੀ ਮਾਮਲੇ (Delhi Excise Policy Matters) ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅੱਜ ਰਾਊਜ਼ ਐਵੇਨਿਊ ਅਦਾਲਤ (Rouse Avenue Court) ਵਿਚ ਪੇਸ਼ ਹੋਏ,ਇਥੇ ਕੇਜਰੀਵਾਲ ਨੂੰ 15 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਮਿਲ ਗਈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਇਹ ਜ਼ਮਾਨਤ ਆਈਪੀਸੀ ਦੀ ਧਾਰਾ 174 ਦੀ ਉਲੰਘਣਾ ਲਈ ਦਿਤੀ ਗਈ ਹੈ,ਦਰਅਸਲ, ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੁੱਛਗਿੱਛ ਲਈ ਪੇਸ਼ ਨਹੀਂ ਹੋ ਰਹੇ ਸਨ। ਅਜਿਹੇ ‘ਚ ਈਡੀ ਨੇ ਕੇਜਰੀਵਾਲ ਵਿਰੁਧ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ।
ਈਡੀ (ED) ਨੇ ਹੁਣ ਤਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 8 ਸੰਮਨ ਜਾਰੀ ਕੀਤੇ ਹਨ,ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ (Delhi’s Rouse Avenue Court) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕਰਕੇ 16 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਸੀ,ਈਡੀ (ED) ਨੇ ਮਨੀ ਲਾਂਡਰਿੰਗ ਜਾਂਚ (Money Laundering Investigation) ‘ਚ ਸੰਮਨ ਦੀ ਪਾਲਣਾ ਨਾ ਕਰਨ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਮੁਕੱਦਮਾ ਚਲਾਉਣ ਦੀ ਬੇਨਤੀ ਕਰਦੇ ਹੋਏ ਅਦਾਲਤ ‘ਚ ਨਵੀਂ ਸ਼ਿਕਾਇਤ ਦਰਜ ਕੀਤੀ ਸੀ।