World

ਪੰਜਾਬ ਦੇ ਲੁਧਿਆਣਾ ਦੀ ਰਹਿਣ ਵਾਲੀ ਇੱਕ ਔਰਤ ਦਾ ਕੈਨੇਡਾ ਵਿੱਚ ਉਸਦੇ ਪਤੀ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ

Canada,18 March,2024,(Bol Punjab De):- ਪੰਜਾਬ ਦੇ ਲੁਧਿਆਣਾ ਦੀ ਰਹਿਣ ਵਾਲੀ ਇੱਕ ਔਰਤ ਦਾ ਕੈਨੇਡਾ ਵਿੱਚ ਉਸਦੇ ਪਤੀ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ,ਇੰਨਾ ਹੀ ਨਹੀਂ ਵਿਅਕਤੀ ਨੇ ਪੂਰੀ ਘਟਨਾ ਦੀ ਵੀਡੀਓ ਬਣਾ ਕੇ ਆਪਣੀ ਮਾਂ ਨੂੰ ਭੇਜ ਦਿੱਤੀ,ਇਹ ਵਿਅਕਤੀ 5 ਦਿਨ ਪਹਿਲਾਂ ਹੀ ਆਪਣੀ ਧੀ ਨੂੰ ਮਿਲਣ ਕੈਨੇਡਾ ਪਹੁੰਚਿਆ ਸੀ,ਘਟਨਾ ਦੀ ਸੂਚਨਾ ਮਿਲਦੇ ਹੀ ਕੈਨੇਡੀਅਨ ਪੁਲਿਸ (Canadian Police) ਨੇ ਮੁਲਜ਼ਮ ਨੂੰ ਕਾਬੂ ਕਰ ਲਿਆ,ਮ੍ਰਿਤਕ ਦੀ ਪਛਾਣ ਬਲਵਿੰਦਰ ਕੌਰ (41) ਵਾਸੀ ਮੱਲਾ ਪਿੰਡ ਜਗਰਾਉਂ ਵਜੋਂ ਹੋਈ ਹੈ।

ਹਿੰਮਤ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਬਲਵਿੰਦਰ ਕੌਰ ਦਾ ਵਿਆਹ ਜਗਪ੍ਰੀਤ ਸਿੰਘ ਉਰਫ ਰਾਜੂ ਵਾਸੀ ਪੱਖੋਵਾਲ ਰੋਡ ਲੁਧਿਆਣਾ ਨਾਲ ਸਾਲ 2000 ਵਿੱਚ ਹੋਇਆ ਸੀ,ਹਿੰਮਤ ਸਿੰਘ ਨੇ ਦੱਸਿਆ ਕਿ ਉਸਦੀ ਧੀ ਬਲਵਿੰਦਰ ਕੌਰ ਨੇ ਸਾਲ 2020 ‘ਚ ਆਈਲੈਟਸ (IELTS) ਕਰਵਾ ਕੇ ਆਪਣੀ ਬੇਟੀ ਹਰਨੂਰਪ੍ਰੀਤ ਕੌਰ ਨੂੰ ਕੈਨੇਡਾ ਪੜ੍ਹਨ ਲਈ ਭੇਜਿਆ ਸੀ,ਜਨਵਰੀ 2022 ਵਿੱਚ ਬਲਵਿੰਦਰ ਕੌਰ ਆਪਣੀ ਧੀ ਨੂੰ ਮਿਲਣ ਕੈਨੇਡਾ ਗਈ ਸੀ,ਇਸ ਦੌਰਾਨ ਜਵਾਈ ਜਗਪ੍ਰੀਤ ਸਿੰਘ ਵਾਰ-ਵਾਰ ਬਲਵਿੰਦਰ ਕੌਰ ਨੂੰ ਫੋਨ ਕਰਦਾ ਰਿਹਾ ਅਤੇ ਉਸ ਨੂੰ ਜਲਦੀ ਕੈਨੇਡਾ ਬੁਲਾਉਣ ਦੀ ਜ਼ਿੱਦ ਕਰਨ ਲੱਗਾ।

ਉਸ ਦੀ ਜ਼ਿੱਦ ਕਾਰਨ ਹਰਨੂਰਪ੍ਰੀਤ ਕੌਰ ਨੇ 11 ਮਾਰਚ 2024 ਨੂੰ ਜਗਪ੍ਰੀਤ ਸਿੰਘ ਨੂੰ ਕੈਨੇਡਾ ਬੁਲਾ ਲਿਆ,ਹਿੰਮਤ ਸਿੰਘ ਨੇ ਦੱਸਿਆ ਕਿ ਕੈਨੇਡਾ ਪਹੁੰਚਣ ਦੇ 5 ਦਿਨ ਬਾਅਦ ਹੀ ਜਗਪ੍ਰੀਤ ਨੇ ਬਲਵਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ.ਜਗਪ੍ਰੀਤ ਨੇ ਇਸ ਦੌਰਾਨ ਇੱਕ ਵੀਡੀਓ ਵੀ ਬਣਾ ਕੇ ਲੁਧਿਆਣਾ ਵਿੱਚ ਆਪਣੀ ਮਾਂ ਨੂੰ ਭੇਜ ਦਿੱਤੀ,ਜਦੋਂ ਲੜਕੇ ਗੁਰਨੂਰ ਸਿੰਘ ਨੇ ਇਹ ਵੀਡੀਓ ਦੇਖੀ ਤਾਂ ਉਸ ਨੇ ਪਰਿਵਾਰ ਨੂੰ ਆਪਣੀ ਮਾਂ ਦੇ ਕਤਲ ਦੀ ਸੂਚਨਾ ਦਿੱਤੀ.ਹਿੰਮਤ ਨੇ ਦੱਸਿਆ ਕਿ ਜਗਪ੍ਰੀਤ ਨੂੰ ਕੈਨੇਡੀਅਨ ਪੁਲਿਸ (Canadian Police) ਨੇ ਗ੍ਰਿਫਤਾਰ ਕਰ ਲਿਆ ਹੈ।

Related Articles

Leave a Reply

Your email address will not be published. Required fields are marked *

Back to top button