Entertainment

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬੱਚੇ ਦੇ ਨਾਂ ਨੂੰ ਲੈ ਕੇ ਵੱਡੀ ਗੱਲ ਆਖੀ

Mansa,18 March,2024,(Bol Punjab De):- ਹਾਲ ਹੀ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਪਿਤਾ ਬਲਕੌਰ ਸਿੰਘ ਨੇ ਬੱਚੇ ਦੇ ਨਾਂ ਨੂੰ ਲੈ ਕੇ ਵੱਡੀ ਗੱਲ ਆਖੀ ਹੈ ਅਤੇ ਉਨ੍ਹਾਂ ਨੇ ਕਿਹਾ ਕਿ ‘ਸਾਨੂੰ ਤਾਂ ਜਿਉਣ ਦਾ ਜ਼ਰੀਆ ਮਿਲ ਗਿਆ’ ਇਹ ਹੀ ਸਭ ਕੁਝ ਹੈ ਸਾਡੇ ਲਈ,ਚਾਚਾ ਚਮਕੌਰ ਸਿੰਘ ਨੇ ਕਿਹਾ- ਬੱਚੇ ਦਾ ਨਾਂ ਸ਼ੁਭਦੀਪ ਸਿੰਘ ਰੱਖਿਆ ਜਾਵੇਗਾ,ਅਸੀਂ ਅਕਾਲ ਪੁਰਖ ਜੀ ਦੇ ਸ਼ੁਕਰਗੁਜ਼ਾਰ ਹਾਂ ਕਿ ਸ਼ੁਭਦੀਪ ਸਿੰਘ (Shubdeep Singh) ਨੂੰ ਬਚਪਨ ਵਿੱਚ ਹੀ ਸਾਡੇ ਵਿਹੜੇ ਵਿੱਚ ਵਾਪਸ ਭੇਜ ਦਿੱਤਾ ਗਿਆ ਹੈ,ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਘਰ ‘ਚ ਰੌਣਕ ਹੈ,ਉਸ ਦੀ ਮਾਤਾ ਚਰਨ ਕੌਰ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ,ਬੱਚੇ ਦਾ ਜਨਮ ਸਵੇਰੇ ਕਰੀਬ 5 ਵਜੇ ਬਠਿੰਡਾ (Bathinda) ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋਇਆ,ਇਸ ਗੱਲ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ,ਉਨ੍ਹਾਂ ਨੇ ਬੱਚੇ ਦੀ ਫੋਟੋ ਵੀ ਸ਼ੇਅਰ ਕੀਤੀ ਹੈ,ਫੋਟੋ ਦੇ ਨਾਲ ਉਨ੍ਹਾਂ ਨੇ ਲਿਖਿਆ ਕਿ ਸ਼ੁਭਦੀਪ ਸਿੰਘ ਨੂੰ ਪਿਆਰ ਕਰਨ ਵਾਲੇ ਲੱਖਾਂ ਪ੍ਰਸ਼ੰਸਕਾਂ ਦੇ ਆਸ਼ੀਰਵਾਦ ਦੇ ਨਾਲ,ਪ੍ਰਮਾਤਮਾ ਨੇ ਸ਼ੁਭ ਦਾ ਛੋਟਾ ਭਰਾ ਸਾਨੂੰ ਦਿੱਤਾ ਹੈ,ਵਾਹਿਗੁਰੂ ਜੀ (Weheguru Ji) ਦੀ ਮੇਹਰ ਨਾਲ ਪਰਿਵਾਰ ਤੰਦਰੁਸਤ ਹੈ,ਅਤੇ ਸਾਰੇ ਸ਼ੁਭਚਿੰਤਕਾਂ ਦੇ ਪਿਆਰ ਲਈ ਧੰਨਵਾਦੀ ਹਾਂ।

Related Articles

Leave a Reply

Your email address will not be published. Required fields are marked *

Back to top button