ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਮੋਹਾਲੀ ਵਿਖੇ ਵਿਰੋਧ ਪ੍ਰਦਰਸ਼ਨ,ਪੰਜਾਬ ‘ਚ ਭਾਰੀ ਹੰਗਾਮਾ ਸ਼ੁਰੂ
Chandigarh,22 March,2024,(Bol Punjab De):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ‘ਚ ਭਾਰੀ ਹੰਗਾਮਾ ਸ਼ੁਰੂ ਹੋ ਗਿਆ ਹੈ,ਆਮ ਆਦਮੀ ਪਾਰਟੀ (ਆਪ) ਦੇ ਆਗੂ ਮੋਹਾਲੀ ਤੋਂ ਚੰਡੀਗੜ੍ਹ ਵੱਲ ਵਧਣ ਲੱਗੇ ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ (Chandigarh Police) ਨੇ ਆਗੂਆਂ ਨੂੰ ਰੋਕ ਲਿਆ,ਹੁਣ ਤੱਕ ਪੰਜਾਬ ਸਰਕਾਰ (Punjab Govt) ਦੇ 5 ਮੰਤਰੀਆਂ ਅਤੇ ਕਈ ਵਿਧਾਇਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ,ਪਹਿਲਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Minister Kuldeep Singh Dhaliwal) ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਬਾਅਦ ਅਮਨ ਅਰੋੜਾ, ਗੁਰਮੀਤ ਸਿੰਘ ਮੀਤ ਹੇਅਰ ਅਤੇ ਲਾਲ ਚੰਦ ਕਟਾਰੂਚੱਕ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ। ਹੁਣ ਪੁਲੀਸ ਨੇ ਮੰਤਰੀ ਲਾਲ ਜੀਤ ਸਿੰਘ ਭੁੱਲਰ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ,ਇਸ ਦੌਰਾਨ ‘ਆਪ’ ਸਮਰਥਕਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋਈ,‘ਆਪ’ ਆਗੂਆਂ ‘ਤੇ ਜਲ ਤੋਪਾਂ ਚਲਾਈਆਂ ਗਈਆਂ,’ਆਪ’ ਆਗੂਆਂ ਨੂੰ ਫਿਲਹਾਲ ਚੰਡੀਗੜ੍ਹ ਬਾਰਡਰ ‘ਤੇ ਹੀ ਰੋਕਿਆ ਗਿਆ ਹੈ।
ਦੱਸ ਦਈਏ ਕਿ ਅੱਜ ਸੀਐਮ ਭਗਵੰਤ ਮਾਨ (CM Bhagwant Mann) ਦਿੱਲੀ ਪਹੁੰਚੇ,ਇਸ ਦੌਰਾਨ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ,ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਕੇਜਰੀਵਾਲ ਦੇ ਨਾਲ ਖੜ੍ਹੀ ਹੈ,ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਤੇ ਹਰਜੋਤ ਸਿੰਘ ਬੈਂਸ ਸਮੇਤ ਕਈ ਆਗੂ ਤੇ ਸਮਰਥਕ ਵੀ ਦਿੱਲੀ ਪੁੱਜੇ,ਉਨ੍ਹਾਂ ਉੱਥੇ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਕੀਤੇ ਗਏ ਧਰਨੇ ਵਿੱਚ ਸ਼ਮੂਲੀਅਤ ਕੀਤੀ,ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।