EntertainmentPunjab

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਨਵਜੰਮੇ ਬੱਚੇ ਨਾਲ ਸਬੰਧਤ ਸਾਰੇ ਦਸਤਾਵੇਜ਼ ਪੰਜਾਬ ਸਰਕਾਰ ਨੂੰ ਸੌਂਪੇ

Mansa,23 March,2024,(Bol Punjab De):- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਨਵਜੰਮੇ ਬੱਚੇ ਨਾਲ ਸਬੰਧਤ ਸਾਰੇ ਦਸਤਾਵੇਜ਼ ਪੰਜਾਬ ਸਰਕਾਰ (Punjab Govt) ਨੂੰ ਸੌਂਪ ਦਿੱਤੇ ਹਨ,ਬਲਕੌਰ ਸਿੰਘ ਅਨੁਸਾਰ ਉਸ ਨੂੰ ਕੁਝ ਦਿਨ ਪਹਿਲਾਂ ਹੀ ਸਰਕਾਰੀ ਨੋਟਿਸ ਮਿਲਿਆ ਸੀ,ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੋਰ ਜਾਣਕਾਰੀ ਮੰਗੇਗੀ ਤਾਂ ਉਹ ਵੀ ਮੁਹੱਈਆ ਕਰਵਾ ਦਿੱਤੀ ਜਾਵੇਗੀ,ਬਲਕੌਰ ਸਿੰਘ (Balkaur Singh) ਨੇ ਕਿਹਾ ਕਿ ਵਿਦੇਸ਼ਾਂ ਵਿੱਚ ਆਈ.ਵੀ.ਐਫ. ਟ੍ਰੀਟਮੈਂਟ (IVF Treatment) ਵਿਦੇਸ਼ ‘ਵੀ ਹੋਇਆ ਅਤੇ ਬੱਚੇ ਦਾ ਜਨਮ ਪੰਜਾਬ ਵਿੱਚ ਹੀ ਹੋਇਆ।

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੂੰ ਆਈ.ਵੀ.ਐਫ (IVF) ਰਾਹੀਂ ਗਰਭਵਤੀ ਹੋਣ ਉਪਰੰਤ ਸਰਕਾਰੀ ਹਸਪਤਾਲ ਤੋਂ ਲੋੜੀਂਦਾ ਇਲਾਜ ਵੀ ਕਰਵਾਇਆ ਗਿਆ ਸੀ,ਜਿਕਰਯੋਗ ਹੈ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪੰਜਾਬ ਦੇ ਸਿਹਤ ਸਕੱਤਰ ਨੂੰ ਭੇਜੇ ਪੱਤਰ ਵਿੱਚ ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੱਤਾ ਗਿਆ ਸੀ,ਦੱਸਿਆ ਜਾਂਦਾ ਹੈ ਕਿ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) (IVF) ਤਕਨੀਕ ਰਾਹੀਂ ਬੱਚਾ ਪੈਦਾ ਕਰਨ ਲਈ ਬੀਬੀ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਪਰ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ 58 ਸਾਲ ਦੀ ਉਮਰ ਵਿੱਚ ਇਸ ਤਕਨੀਕ ਰਾਹੀਂ ਗਰਭਵਤੀ ਹੋ ਗਈ ਅਤੇ ਬੱਚੇ ਨੂੰ ਜਨਮ ਦਿੱਤਾ।

Related Articles

Leave a Reply

Your email address will not be published. Required fields are marked *

Back to top button