ਪੰਜਾਬ ‘ਚ ਰੇਲਵੇ ਦੀ ਵੱਡੀ ਲਾਪਰਵਾਹੀ,ਜਲੰਧਰ ਦੇ ਸੁੱਚੀਪਿੰਡ ਸਥਿਤ ਇੰਡੀਅਨ ਆਇਲ ਸਟੇਸ਼ਨ ‘ਤੇ ਆ ਰਹੀ ਮਾਲ ਗੱਡੀ ਉਥੇ ਰੁਕਣ ਦੀ ਬਜਾਏ ਸਿੱਧੀ ਪਠਾਨਕੋਟ-ਜੰਮੂ ਰੂਟ ‘ਤੇ ਚਲੀ ਗਈ
Jalandhar,23 March,2024,(Bol Punjab De):- ਪੰਜਾਬ ਵਿੱਚ ਇੱਕ ਵਾਰ ਫਿਰ ਰੇਲਵੇ ਦੀ ਲਾਪਰਵਾਹੀ ਸਾਹਮਣੇ ਆਈ ਹੈ,ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਜਲੰਧਰ ਦੇ ਸੁੱਚੀਪਿੰਡ ਸਥਿਤ ਇੰਡੀਅਨ ਆਇਲ ਸਟੇਸ਼ਨ (Indian Oil Station) ‘ਤੇ ਆ ਰਹੀ ਮਾਲ ਗੱਡੀ (Freight Train) ਉਥੇ ਰੁਕਣ ਦੀ ਬਜਾਏ ਸਿੱਧੀ ਪਠਾਨਕੋਟ-ਜੰਮੂ ਰੂਟ ‘ਤੇ ਚਲੀ ਗਈ,ਜਦੋਂ ਬਿਨਾਂ ਕਿਸੇ ਜਾਣਕਾਰੀ ਦੇ ਉਕਤ ਰੂਟ ‘ਤੇ ਇਕ ਮਾਲ ਗੱਡੀ ਦੇਖੀ ਤਾਂ ਅਧਿਕਾਰੀ ਹੈਰਾਨ ਰਹਿ ਗਏ,ਮਿਲੀ ਜਾਣਕਾਰੀ ਅਨੁਸਾਰ ਉਕਤ ਮਾਲ ਗੱਡੀ 47 ਤੇਲ ਕੈਂਟਰ ਲੈ ਕੇ ਗਾਂਧੀਧਾਮ ਤੋਂ ਰਵਾਨਾ ਹੋਈ ਸੀ,ਜਿਸ ਨੇ ਅੱਜ ਜਲੰਧਰ ਦੇ ਸੁੱਚੀਪਿੰਡ ਰੇਲਵੇ ਹੌਲਟ ਤੋਂ ਇੰਡੀਅਨ ਆਇਲ (Indian Oil) ਵਿੱਚ ਦਾਖਲ ਹੋਣਾ ਸੀ,ਇਸ ਦੌਰਾਨ ਲੁਧਿਆਣਾ ਵਿਖੇ ਉਕਤ ਮਾਲ ਗੱਡੀ ਦਾ ਡਰਾਈਵਰ ਸਵੇਰੇ ਹੀ ਬਦਲ ਦਿੱਤਾ ਗਿਆ।
ਜਿਸ ਨੂੰ ਰੇਲ ਗੱਡੀ ਦਾ ਵੱਖਰਾ ਮੀਮੋ ਦਿੱਤਾ ਗਿਆ,ਜਿਸ ਤੋਂ ਬਾਅਦ ਜਦੋਂ ਮਾਲ ਗੱਡੀ ਲੁਧਿਆਣਾ ਤੋਂ ਰਵਾਨਾ ਹੋਈ,ਤਾਂ ਸਟੇਸ਼ਨ ਕੋਡ ਲਿਸਟ (Station Code List) ਵੀ ਡਰਾਈਵਰ ਨੂੰ ਦੇ ਦਿੱਤੀ ਗਈ,ਪਰ ਉਸ ਨੂੰ ਇਹ ਨਹੀਂ ਸੀ ਪਤਾ ਕਿ ਮਾਲ ਗੱਡੀ ਜਲੰਧਰ ਸੁੱਚੀ ਪਿੰਡ ਇੰਡੀਅਨ ਆਇਲ (Indian Oil) ਵਿਖੇ ਰੁਕਣੀ ਹੈ,ਜਿਸ ਕਾਰਨ ਉਹ ਮਾਲ ਗੱਡੀ ਲੈ ਕੇ ਪਠਾਨਕੋਟ-ਜੰਮੂ ਰੂਟ ‘ਤੇ ਚਲਾ ਗਿਆ,ਜੇਕਰ ਉਕਤ ਰਸਤੇ ‘ਤੇ ਸਮੇਂ ਸਿਰ ਕਾਬੂ ਨਾ ਪਾਇਆ ਜਾਂਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ,ਉਕਤ ਮਾਲ ਗੱਡੀ ਨੂੰ ਹੁਸ਼ਿਆਰਪੁਰ ਦੇ ਮੁਕੇਰੀਆ ਰੇਲਵੇ ਸਟੇਸ਼ਨ (Mukeria Railway Station) ਨੇੜੇ ਰੋਕਿਆ ਗਿਆ ਅਤੇ ਉਥੋਂ ਉਕਤ ਪੈਟਰੋਲ ਟੈਂਕਰ ਨੂੰ ਦੁਬਾਰਾ ਜਲੰਧਰ ਲਈ ਰਵਾਨਾ ਕੀਤਾ ਗਿਆ,ਪੂਰੀ ਮਾਲ ਗੱਡੀ ਨਾਲ ਪੈਟਰੋਲ ਟੈਂਕਰ ਲੱਗੇ ਹੋਏ ਸਨ।