ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਜੀ ਮੱਥਾ ਟੇਕਣ ਲਈ ਅੰਮ੍ਰਿਤਸਰ ਪਹੁੰਚੇ
Amritsar Sahib,28 March,2024,(Bol Punjab De):- ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਮੱਥਾ ਟੇਕਣ ਲਈ ਅੰਮ੍ਰਿਤਸਰ ਪਹੁੰਚੇ,ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਧੰਨਵਾਦ ਪ੍ਰਗਟਾਉਣ ਆਏ ਹਨ ਅਤੇ ਇਸ ਦੌਰਾਨ ਰਾਜਨੀਤੀ ਨਾਲ ਜੁੜੀ ਕੋਈ ਗੱਲ ਨਹੀਂ ਕਰਨਾ ਚਾਹੁੰਦੇ,ਸਤਨਾਮ ਸਿੰਘ ਨੂੰ ਜਨਵਰੀ ਵਿੱਚ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਸੀ,ਦੱਸ ਦਈਏ ਕਿ ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ,ਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਗੁਰੂ ਮਹਾਰਾਜ (Shri Guru Ramdas Ji Guru Maharaj) ਦੇ ਦਰਬਾਰ ‘ਚ ਮੱਥਾ ਟੇਕਣ ਆਏ ਹਨ।
ਉਹ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਨਾ ਚਾਹੁੰਦੇ ਹਨ,ਜੋ ਉਨ੍ਹਾਂ ਨੇ ਉਸ ‘ਤੇ ਭਰੋ,ਭਰੋਸਾ ਦਿਖਾਇਆ ਹੈ,ਉਨ੍ਹਾਂ ਕਿਹਾ ਕਿ ਉਹ ਸਿੱਖਿਆ ਦੇ ਖੇਤਰ ਬਾਰੇ ਸੰਸਦ ਵਿੱਚ ਗੱਲ ਕਰ ਸਕਦੇ ਹਨ,ਸਿੱਖਿਆ ਉਸ ਦਾ ਖੇਤਰ ਹੈ ਅਤੇ ਉਹ ਚਾਹੁੰਦਾ ਹੈ ਕਿ ਹਰ ਕਿਸੇ ਨੂੰ ਇਹ ਅਧਿਕਾਰ ਮਿਲੇ,ਜ਼ਿਕਰਯੋਗ ਹੈ ਕਿ ਸਤਨਾਮ ਸਿੰਘ ਸੰਧੂ ਨੂੰ 30 ਜਨਵਰੀ 2024 ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕੀਤਾ ਗਿਆ ਸੀ,ਜਿਸ ਤੋਂ ਬਾਅਦ ਉਹ ਚਰਚਾ ‘ਚ ਆਏ,ਸਤਨਾਮ ਸਿੰਘ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਅਤੇ ਚੰਡੀਗੜ੍ਹ ਯੂਨੀਵਰਸਿਟੀ (Chandigarh University) ਦੇ ਸੰਸਥਾਪਕ ਹਨ ਅਤੇ ਦੇਸ਼ ਦੇ ਚੁਣੇ ਹੋਏ ਸਿੱਖਿਆ ਸ਼ਾਸਤਰੀਆਂ ਵਿੱਚੋਂ ਇੱਕ ਹਨ।