Punjab
ਪੰਜਾਬ ਅਤੇ ਹਰਿਆਣਾ ‘ਚ 2 ਅਪ੍ਰੈਲ ਨੂੰ ਬਦਲੇਗਾ ਮੌਸਮ
Chandigarh,29 March,2024,(Bol Punjab De):- ਮੌਸਮ ਵਿਭਾਗ (Department of Meteorology) ਨੇ 2 ਅਪ੍ਰੈਲ ਨੂੰ ਇੱਕ ਵਾਰ ਫਿਰ ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਪ੍ਰਗਟਾਈ ਹੈ,ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਕੇਂਦਰ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣੇਗਾ,ਇਸ ਕਾਰਨ ਪੂਰੇ ਸੂਬੇ ‘ਚ ਬਰਸਾਤ ਹੋਏਗੀ,ਹਾਲਾਂਕਿ ਇਸ ਦਾ ਅਸਰ ਪੰਜਾਬ ਦੇ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹਿਆਂ ਸਿਰਸਾ, ਫਤਿਹਾਬਾਦ, ਹਿਸਾਰ, ਕੈਥਲ ਆਦਿ ਵਿੱਚ ਜ਼ਿਆਦਾ ਦੇਖਣ ਨੂੰ ਮਿਲੇਗਾ,ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ,ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ ਅਤੇ ਕੁਝ ਥਾਵਾਂ ‘ਤੇ ਗੜੇ ਪੈਣ ਦੀ ਸੰਭਾਵਨਾ ਹੈ,ਇਸ ਗੜਬੜੀ ਦਾ ਅਸਰ 31 ਮਾਰਚ ਤੱਕ ਰਹੇਗਾ।