ਪੰਜਾਬ ਸਰਕਾਰ ਨੇ ਸੁਸ਼ੀਲ ਰਿੰਕੂ ਦੀ ਸੁਰੱਖਿਆ ਘਟਾਈ
Jalandhar, 30 March 2024,(Bol Punjab De):– ਜਲੰਧਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ (Former Lok Sabha Member Sushil Kumar Rinku) ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ (Former MLA Sheetal Angural) ਦੀ ਸੁਰੱਖਿਆ ਘੱਟ ਕਰਨ ਦੇ ਹੁਕਮ ਦਿੱਤੇ ਗਏ ਹਨ,ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ (Punjab Police) ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ,ਇਸ ਤੋਂ ਇਲਾਵਾ ਇਕ ਸੁਰੱਖਿਆ ਵਾਹਨ (ਪਾਇਲਟ ਜੀਪ) ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ,ਹਾਲਾਂਕਿ ਸਾਬਕਾ ਵਿਧਾਇਕ ਅੰਗੁਰਾਲ ਦੀ ਸੁਰੱਖਿਆ ‘ਚ ਅਜੇ ਤੱਕ ਕੋਈ ਕਮੀ ਨਹੀਂ ਆਈ ਹੈ।
ਆਮ ਆਦਮੀ ਪਾਰਟੀ (Aam Aadmi Party) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ (Punjab Govt) ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਹੈ,ਇਸ ਤੋਂ ਪਹਿਲਾਂ ਰਿੰਕੂ ਦੀ ਸੁਰੱਖਿਆ ਲਈ ਚਾਰ ਪੁਲਿਸ ਮੁਲਾਜ਼ਮ ਅਤੇ 4 ਵਿਸ਼ੇਸ਼ ਸਿਖਲਾਈ ਪ੍ਰਾਪਤ ਕਮਾਂਡੋ ਮੌਜੂਦ ਸਨ,ਪਰ ਸਰਕਾਰ ਨੇ 4 ਕਮਾਂਡੋ ਵਾਪਸ ਬੁਲਾ ਲਏ ਹਨ,2 ਦੀ ਰਵਾਨਗੀ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਹੋਈ,ਜਦਕਿ ਦੋ ਦੀ ਰਵਾਨਗੀ ਅੱਜ ਜਾਂ ਸੋਮਵਾਰ ਤੱਕ ਹੋਵੇਗੀ,ਜਲਦੀ ਹੀ ਅੰਗੁਰਾਲ ਦੀ ਸੁਰੱਖਿਆ ਵੀ ਘਟਾਈ ਜਾਵੇਗੀ।
ਦੱਸ ਦੇਈਏ ਕਿ ਜਦੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਅੰਗੁਰਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਤਾਂ ਬਸਤੀ ਦਾਨਿਸ਼ਮੰਦਾ ਚੌਕ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ,ਉਕਤ ਸੜਕ ਦੋਵਾਂ ਆਗੂਆਂ ਦੇ ਘਰ ਨੂੰ ਜਾਂਦੀ ਹੈ,ਜਿੱਥੇ ਸਰਕਾਰੀ ਬੋਰਡ ਵੀ ਪਾੜ ਦਿੱਤੇ ਗਏ,ਜਿਸ ਤੋਂ ਬਾਅਦ ਭਾਜਪਾ ਆਗੂਆਂ ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਅੰਗੁਰਾਲ ਦੀ ਸੁਰੱਖਿਆ ਵਧਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡੀਸੀ ਜਲੰਧਰ ਹਿਮਾਂਸ਼ੂ ਅਗਰਵਾਲ ਨੂੰ ਪੱਤਰ ਲਿਖਿਆ ਸੀ।