Punjab

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ Flying Squid Teams ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਵਿਸੇ਼ਸ ਚੈਕਿੰਗ

Fazilka,7th April 2024,(Bol Punjab De):-   ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (Deputy Commissioner Dr. Senu Duggal) ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ,ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ,ਪੁਲਿਸ ਪ੍ਰਸ਼ਾਸਨ ਅਤੇ ਬੀਐਸਐਫ (BSF) ਵੱਲੋਂ ਆਪਸੀ ਤਾਲਮੇਲ ਨਾਲ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ,ਉਹਨਾਂ ਕਿਹਾ ਕਿ ਜ਼ਿਲਾ ਫਾਜ਼ਲਕਾ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ 3 ਫਲਾਇੰਗ ਸਕੁਆਇਡ ਟੀਮਾਂ ਕੰਮ ਕਰ ਰਹੀਆਂ ਹਨ,ਉਹਨਾਂ ਕਿਹਾ ਕਿ ਇਹ ਟੀਮਾਂ ਰੋਜ਼ਾਨਾ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੀਆਂ ਹਨ ਤੇ ਜੇਕਰ ਕਿਤੇ ਚੋਣ ਜਾਬਤੇ ਦੇ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਉਹਨਾਂ ਖਿਲਾਫ ਸਖਤ ਕਾਰਵਾਈ ਵੀ ਕਰ ਰਹੀਆਂ ਹਨ।

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (Deputy Commissioner Dr. Senu Duggal) ਨੇ ਕਿਹਾ ਕਿ ਜਿਲੇ ਵਿੱਚ ਕੁੱਲ 12 ਐਫਐਸਟੀ (BSF) ਕੰਮ ਕਰ ਰਹੀਆਂ ਹਨ ਅਤੇ ਇਹ ਐਫਐਸਟੀ ਟੀਮਾਂ 24 ਘੰਟੇ ਕਾਰਜਸ਼ੀਲ ਰਹਿੰਦੀਆਂ ਹਨ,ਉਹਨਾਂ ਨੇ ਕਿਹਾ ਕਿ ਜੇਕਰ ਕਿਤੇ ਵੀ ਕਿਸੇ ਨੂੰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਸੀ,ਵਿਜਲ ਐਪ (Visual App) ਰਾਹੀਂ ਸ਼ਿਕਾਇਤ ਕਰ ਸਕਦਾ ਹੈ।

 

Related Articles

Leave a Reply

Your email address will not be published. Required fields are marked *

Back to top button